ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

Saturday, Jul 15, 2023 - 10:30 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

ਜਲੰਧਰ (ਬਿਊਰੋ) - ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਆਉਂਦੇ ਹੀ ਹਰ ਇਕ ਵਿਅਕਤੀ ਆਪਣੇ ਆਪ ਨੂੰ ਮੰਤਰ ਮੁਕਤ ਸਮਝਦਾ ਹੈ। ਉੱਥੇ ਹੀ ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਜਸਬੀਰ ਜੱਸੀ ਨੇ ਉੱਥੇ ਪਹੁੰਚਦਿਆਂ ਹੀ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। 

ਦੱਸ ਦਈਏ ਕਿ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ 'ਚ ਲਿਖਿਆ ਹੈ, 'ਜਗਤ ਜਲੰਦਾ ਰਾਖ ਲੇ ਆਪਣੀ ਕਿਰਪਾ ਧਾਰ !!'

PunjabKesari

ਦੱਸਣਯੋਗ ਹੈ ਕਿ ਜਸਬੀਰ ਜੱਸੀ 90 ਦੇ ਦਹਾਕਿਆਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦਾ ਗਾਇਆ ਗਾਣਾ 'ਦਿਲ ਲੈ ਗਈ ਕੁੜੀ ਗੁਜਰਾਤ ਦੀ' ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹੈ।

PunjabKesari

ਇੰਨੀਂ ਦਿਨੀਂ ਜੱਸੀ ਪੰਜਾਬੀ ਇੰਡਸਟਰੀ 'ਚ ਘੱਟ ਐਕਟਿਵ ਹਨ ਪਰ ਉਹ ਸੋਸ਼ਲ ਮੀਡੀਆ 'ਤੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।

PunjabKesari
 


author

sunita

Content Editor

Related News