ਆਪਣੀ ਧੀ ਨਾਲ ਕੁਦਰਤ ਦੇ ਨਜ਼ਾਰਿਆਂ ਦਾ ਅਨੰਦ ਮਾਣਦੇ ਨਜ਼ਰ ਆਏ ਗਾਇਕ ਜੱਸੀ ਗਿੱਲ (ਵੀਡੀਓ)
Friday, Jun 25, 2021 - 12:05 PM (IST)
ਚੰਡੀਗੜ੍ਹ (ਬਿਊਰੋ)- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਜੱਸੀ ਗਿੱਲ ਦੇ ਨਾਲ ਉਨ੍ਹਾਂ ਦੀ ਧੀ ਵੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੀ ਦੀ ਦੇ ਨਾਲ ਕੁਦਰਤ ਦੇ ਨਜ਼ਾਰਿਆਂ ਦਾ ਮਜ਼ਾ ਲੈ ਰਹੇ ਹਨ। ਇਸ ਵੀਡੀਓ ‘ਚ ਪਿੱਛੇ ਸਤਿੰਦਰ ਸਰਤਾਜ ਦਾ ਗੀਤ ‘ਮਾਸੂਮੀਅਤ’ ਚੱਲ ਰਿਹਾ ਹੈ।
ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਜੱਸੀ ਗਿੱਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਆਪਣਾ ਪ੍ਰਤੀਕਿਰਿਆ ਦੇ ਰਹੇ ਹਨ।
ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ। ਉਨ੍ਹਾਂ ਨੇ ਜਿੱਥੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ, ਉੱਥੇ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ।