ਗਾਇਕਾ ਜੋਤੀ ਨੂਰਾਂ ਨੇ ਮਾਂ ਦੁਰਗਾ ਦੀ ਪੂਜਾ ਕਰਦੇ ਦਾ ਵੀਡੀਓ ਕੀਤਾ ਸਾਂਝਾ

Wednesday, Aug 21, 2024 - 11:17 AM (IST)

ਗਾਇਕਾ ਜੋਤੀ ਨੂਰਾਂ ਨੇ ਮਾਂ ਦੁਰਗਾ ਦੀ ਪੂਜਾ ਕਰਦੇ ਦਾ ਵੀਡੀਓ ਕੀਤਾ ਸਾਂਝਾ

ਜਲੰਧਰ- ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ। ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ।

PunjabKesari

ਉਸ ਦੀ ਗਾਇਕੀ ਨੂੰ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਆਪਣੀ ਗਾਇਕੀ ਤੋਂ ਇਲਾਵਾ ਜੋਤੀ ਨੂਰਾਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ।

PunjabKesari

ਦੱਸ ਦੇਈਏ ਕਿ ਗਾਇਕਾ ਜੋਤੀ ਨੂਰਾਂ ਹਰ ਧਰਮ ਦਾ ਪੂਰਾ ਆਦਰ ਸਤਿਕਾਰ ਕਰਦੀ ਹੈ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ 'ਚ ਉਹ ਮਾਂ ਦੁਰਗਾ ਦੀ ਮੂਰਤੀ ਨੂੰ ਇਸ਼ਨਾਨ ਕਰਵਾਉਂਦੀ ਹੋਈ ਨਜ਼ਰ ਆ ਰਹੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ।ਗਾਇਕਾ ਨੇ ਲਿਖਿਆ 'ਮੇਰੀ ਮਾਂ ਸਭ ਨੂੰ ਖੁਸ਼ੀਆਂ ਦੇਵੇ ਬਸ ਮੇਰੀ ਇਹੀ ਦੁਆ ਸਭ ਦੀ ਤਮੰਨਾ ਪੂਰੀ ਕਰੇ ਮੇਰੀ ਮਾਂ । ਸਭ ਦੇ ਨਾਲ ਰਹੇ ਹਮੇਸ਼ਾ ਜੈ ਮਾਤਾ ਦੀ’।

 

 
 
 
 
 
 
 
 
 
 
 
 
 
 
 
 

A post shared by Jyoti norran (@jyoti.nooran.1998)

ਜੋਤੀ ਨੂਰਾਂ ਦੇ ਇਸ ਵੀਡੀਓ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਇਸ ਵੀਡੀਓ ਨੂੰ ਪਸੰਦ ਕਰ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News