ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ''ਤੇ ਗਾਇਕ ਕੰਠ ਕਲੇਰ ਨੇ ਕੀਤੀ ਸਖ਼ਤ ਨਿੰਦਾ, ਸ਼ਰੇਆਮ ਆਖੀ ਇਹ ਗੱਲ
Thursday, Jan 30, 2025 - 11:47 AM (IST)
ਜਲੰਧਰ (ਸੋਮ) - ਕੌਮਾਂਤਰੀ ਪੰਜਾਬੀ ਗਾਇਕ ਕੰਠ ਕਲੇਰ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਾਰਤੀ ਅਨਸਰ ਵੱਲੋਂ ਆਪਣੇ ਹਿੱਤਾਂ ਦੀ ਪੂਰਤੀ ਕਰਨ ਲਈ ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ Influencer ਨੇ ਨੀਰੂ ਬਾਜਵਾ ਨੂੰ ਕਿਹਾ- 'ਇਹ ਨੀ ਹੁੰਦੀ ਬੁੱਢੀ...'
ਕੰਠ ਕਲੇਰ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ ਅਤੇ ਦੇਸ਼ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਣਾ ਚਾਹੀਦਾ ਹੈ। ਪੰਜਾਬ ’ਚ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ ਅਤੇ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਂਸਰ ਨੇ ਹਿਨਾ ਖ਼ਾਨ ਦਾ ਕੀਤਾ ਅਜਿਹਾ ਹਾਲ, ਤਸਵੀਰਾਂ ਵੇਖ ਫੈਨਜ਼ ਵੀ ਹੋ ਗਏ ਪਰੇਸ਼ਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।