ਗਾਇਕਾ ਕੌਰ ਬੀ ਨੇ ਖਰੀਦੀ ਨਵੀਂ ''ਡਿਫੈਂਡਰ’ ਗੱਡੀ'', ਤਸਵੀਰ ਕੀਤੀ ਸਾਂਝੀ

Wednesday, Oct 02, 2024 - 03:06 PM (IST)

ਜਲੰਧਰ- ਪੰਜਾਬੀ ਗਾਇਕਾ 'ਕੌਰ ਬੀ' ਆਪਣੀ ਸੁਰੀਲੀ ਆਵਾਜ਼ 'ਤੇ ਖੂਬਸੂਰਤ ਅੰਦਾਜ਼ ਦੇ ਚੱਲਦੇ ਸੁਰਖੀਆਂ 'ਚ ਰਹਿੰਦੀ ਹੈ। ਕੌਰ ਬੀ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਕਈ ਵੱਡੇ ਪੰਜਾਬੀ ਗਾਇਕਾਂ ਨਾਲ ਕੰਮ ਕਰ ਚੁੱਕੀ ਹੈ। ਇਸ ਦੇ ਨਾਲ ਹੀ ਉਹ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਨ੍ਹਾਂ ਵੱਲੋਂ ਆਪਣੇ ਚਾਹੁਣ ਵਾਲਿਆਂ ਲਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਹਾਲ ਹੀ 'ਚ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਡਿਫੈਂਡਰ ਗੱਡੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਗਾਇਕਾ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਤਸਵੀਰ ‘ਚ ਗਾਇਕਾ ਬਲੈਕ ਕਲਰ ਦੀ ਡਿਫੈਂਡਰ ਦੇ ਨਾਲ ਨਜ਼ਰ ਆ ਰਹੀ ਹੈ। ਜਿਉਂ ਹੀ ਗਾਇਕਾ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਜ਼ ਨੇ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ ।

ਪੜ੍ਹੋ ਇਹ ਅਹਿਮ ਖ਼ਬਰ- ਪ੍ਰੇਮੀ ਨਾਲ ਬ੍ਰੇਕਅੱਪ ਲਈ ਕਿਸੇ ਹੋਰ ਵਿਅਕਤੀ ਨਾਲ ਸੌਂਦੀ ਸੀ ਮਸ਼ਹੂਰ ਅਦਾਕਾਰਾ

ਕੰਮ ਦੀ ਗੱਲ ਕਰੀਏ ਤਾਂ ਕੌਰ ਬੀ ਦੇ ਗੀਤਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਗਾਇਕਾ ਜ਼ੈਜੀ ਬੀ ਦੇ ਨਾਲ ਮਿੱਤਰਾਂ ਦੇ ਬੂਟ ਗੀਤ ਤੋਂ ਕਾਫੀ ਮਸ਼ਹੂਰ ਹੋਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News