ਗਾਇਕ ਮਨਕੀਰਤ ਨੇ ਪੁੱਤਰ ਇਮਤਿਆਜ਼ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਕਿਊਟਨੈੱਸ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Sunday, Sep 11, 2022 - 02:52 PM (IST)

ਗਾਇਕ ਮਨਕੀਰਤ ਨੇ ਪੁੱਤਰ ਇਮਤਿਆਜ਼ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਕਿਊਟਨੈੱਸ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਬਾਲੀਵੁੱਡ ਡੈਸਕ- ਮਸ਼ਹੂਰ ਗਾਇਕ ਮਨਕੀਰਤ ਔਲਖ ਇੰਨੀਂ ਦਿਨੀਂ ਕਾਫ਼ੀ ਵਿਵਾਦਾਂ ਵਿਚ ਘਿਰੇ ਹੋਏ ਹਨ। ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਹ ਲਗਾਤਾਰ ਸੁਰਖੀਆਂ ’ਚ ਬਣੇ ਹੋਏ ਹਨ। ਇਸ ਦੇ ਨਾਲ ਹੀ ਮਨਕੀਰਤ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਨਜ਼ਰ ਆਉਂਦੇ ਹਨ। ਗਾਇਕ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹਨ। 

PunjabKesari

ਇਹ ਵੀ ਪੜ੍ਹੋ : ਕੰਗਨਾ ਰਣੌਤ ਨੇ ਫ਼ਿਰ ਤੋਂ ਰਣਬੀਰ-ਆਲੀਆ ਦੀ ਫ਼ਿਲਮ ਨੂੰ ਬਣਾਇਆ ਨਿਸ਼ਾਨਾ, ਕਹੀ ਇਹ ਗੱਲ

ਇਸ ਦੇ ਨਾਲ ਹੀ ਗਾਇਕ ਮਨਕੀਰਤ ਨੇ ਹਾਲ ਹੀ ’ਚ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹੈ। ਜੋ ਬੇਹੱਦ ਮਨਮੋਹਕ ਲੱਗ ਰਹੀਆਂ ਹਨ। ਤਸਵੀਰਾਂ ’ਚ ਉਨ੍ਹਾਂ ਦਾ ਪੁੱਤਰ ਕਾਫ਼ੀ ਕਿਊਟ ਨਜ਼ਰ ਆ ਰਿਹਾ ਹੈ। ਉਸ ਦੀ ਕਿਊਟਨੈੱਸ ਨੇ ਸਭ ਦਾ ਦਿਲ ਤਾਂ ਜਿੱਤਿਆ ਹੀ ਹੈ।  

PunjabKesari

ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਦੱਸ ਦੇਈਏ ਕੁਝ ਦਿਨ ਪਹਿਲਾਂ ਗਾਇਨ ਨੇ ਆਪਣੇ ਪੁੱਤਰ ਦੀ ਪਹਿਲੀ ਝਲਕ ਆਪਣੇ ਪ੍ਰਸ਼ੰਸਕਾਂ ਨੂੰ ਦਿਖਾਈ ਸੀ। ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਪੁੱਤਰ ਦੇ ਹੱਥ ਦੀ ਤਸਵੀਰ ਹੀ ਸਾਂਝੀ ਕੀਤੀ ਸੀ।

PunjabKesari

ਇਸ ਤੋਂ ਬਾਅਦ ਉਨ੍ਹਾਂ ਨੇ ਇਕ ਹੋਰ ਤਸਵੀਰ ਸਾਂਝੀ ਕੀਤੀ ਸੀ। ਉਨ੍ਹਾਂ ਨੇ ਆਪਣੇ ਪੁੱਤਰ ਦਾ ਚਿਹਰਾ ਰਿਵੀਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁੱਤਰ ਇਮਤਿਆਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। 

PunjabKesari

ਇਹ ਵੀ ਪੜ੍ਹੋ : ਪੂਜਾ ਹੇਗੜੇ ਨੇ ਸਰਵੋਤਮ ਅਦਾਕਾਰਾ(ਤੇਲੁਗੂ) ਦਾ ਜਿੱਤਿਆ ਪੁਰਸਕਾਰ, ਪਿੰਕ ਗਾਊਨ ’ਚ ਲੱਗ ਰਹੀ ਖੂਬਸੂਰਤ

ਮਨਕੀਰਤ ਔਲਖ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਗਾਇਕ ਨੇ ਇੰਡਸਟਰੀ ਨੂੰ ਇਕ ਤੋਂ ਵਧ ਕੇ ਇਕ ਸੁਪਰਹਿੱਟ ਗੀਤ ਦਿੱਤੇ ਹਨ। ਹਾਲ ਹੀ ’ਚ ਔਲਖ ਨੇ ਆਪਣੇ ਅਗਲੇ ਟਰੈਕ ਦੀ ਸ਼ੂਟਿੰਗ ਵੀ ਪੂਰੀ ਕੀਤੀ ਹੈ, ਜੋ ਕਿ ਜਲਦ ਹੀ ਰਿਲੀਜ਼ ਹੋ ਸਕਦਾ ਹੈ।

PunjabKesari

 


author

Shivani Bassan

Content Editor

Related News