ਗਾਇਕ ਮਨਕੀਰਤ ਔਲਖ ਨੇ ਮੁੜ ਦਿਖਾਈ ਜੁੜਵਾਂ ਧੀਆਂ ਦੀ ਝਲਕ, ਹਸਪਤਾਲ ਤੋਂ ਲਿਆਏ ਘਰ

Saturday, Jul 27, 2024 - 12:47 PM (IST)

ਜਲੰਧਰ- ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਹਾਲ ਹੀ 'ਚ ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇੱਰ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਪਤਨੀ ਨੇ ਦੋ ਜੁੜਵਾਂ ਧੀਆਂ ਨੂੰ ਜਨਮ ਦਿੱਤਾ ਹੈ। ਹੁਣ ਗਾਇਕ ਨੇ ਹਸਪਤਾਲ ਵਿੱਚੋਂ ਛੁੱਟੀ ਮਿਲਣ ਮਗਰੋਂ ਆਪਣੀਆਂ ਧੀਆਂ ਘਰ ਲਿਆਉਣ ਦਾ ਵੀਡੀਓ ਸਾਂਝਾ ਕੀਤਾ ਹੈ।ਵੀਡੀਓ ਵਿੱਚ ਦੇਖ ਸਕਦੇ ਹੋ ਕਿ ਉਨ੍ਹਾਂ ਨੇ ਆਪਣੀ ਇੱਕ ਧੀ ਨੂੰ ਗੋਦ ਚੁੱਕਿਆ ਹੋਇਆ ਹੈ ਜਦੋਂਕਿ ਦੂਜੀ ਧੀ ਨੂੰ ਕਿਸੇ ਪਰਿਵਾਰਕ ਮੈਂਬਰ ਨੇ ਫੜ੍ਹਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰ ਵੀ ਔਲਖ ਨੂੰ ਕੁਮੈਂਟ ਕਰਕੇ ਵਧਾਈ ਦੇ ਰਹੇ ਹਨ। 

 

 
 
 
 
 
 
 
 
 
 
 
 
 
 
 
 

A post shared by Mankirt Aulakh (ਔਲਖ) (@mankirtaulakh)

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਾਇਕ ਨੇ  ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਜੁੜਵਾ ਧੀਆਂ ਦੇ ਪਿਤਾ ਬਣ ਗਏ ਹਨ। ਗਾਇਕ ਨੇ ਆਪਣੀਆਂ ਧੀਆਂ ਦਾ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ 'ਚ ਉਹ ਹਸਪਤਾਲ 'ਚ  ਨਜ਼ਰ ਆ ਰਹੀਆਂ ਸਨ।
 


Priyanka

Content Editor

Related News