ਗਾਇਕ ਮੀਕਾ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ''ਚ ਕਰਵਾਇਆ ਗਿਆ ਦਾਖ਼ਲ

Wednesday, Aug 09, 2023 - 01:11 PM (IST)

ਗਾਇਕ ਮੀਕਾ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ''ਚ ਕਰਵਾਇਆ ਗਿਆ ਦਾਖ਼ਲ

ਮੁੰਬਈ (ਬਿਊਰੋ) - ਬਾਲੀਵੁੱਡ ਦੇ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਇਹ ਵੀ ਖ਼ਬਰ ਹੈ ਕਿ ਮੀਕਾ ਸਿੰਘ ਨੂੰ ਹਸਪਤਾਲ 'ਚ ਵੀ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਕਾ ਸਿੰਘ ਕਈ ਦਿਨਾਂ ਤੋਂ ਲਗਾਤਾਰ ਸ਼ੋਅ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਸਫ਼ਰ ਕਰਨਾ ਪੈ ਰਿਹਾ ਸੀ। ਇਸ ਕਾਰਨ ਉਹ ਬੁਰੀ ਤਰ੍ਹਾਂ ਬੀਮਾਰ ਹੋ ਗਿਆ ਹੈ। ਡਾਕਟਰਾਂ ਨੇ ਮੀਕਾ ਸਿੰਘ ਨੂੰ ਘੱਟੋ-ਘੱਟ ਤਿੰਨ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਮੀਕਾ ਸਿੰਘ ਦੇ ਜਲਦੀ ਠੀਕ ਹੋਣ ਦੀਆਂ ਅਰਦਾਸਾਂ ਕਰ ਰਹੇ ਹਨ।

PunjabKesari

ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਮੀਕਾ ਸਿੰਘ ਦੀ ਹੈਲਥ ਅਪਡੇਟ ਜਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਮੀਕਾ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਲਾਈਵ ਸ਼ੋਅ ਕਰ ਰਿਹਾ ਸੀ। ਮੀਕਾ ਸਿੰਘ ਨੇ ਅਮਰੀਕਾ 'ਚ ਲਗਾਤਾਰ 21 ਸੁਪਰਹਿੱਟ ਸ਼ੋਅ ਕੀਤੇ। ਅਜਿਹੇ 'ਚ ਉਹ ਬੀਮਾਰ ਪੈ ਗਿਆ ਹੈ। 2 ਮਹੀਨੇ ਤੱਕ ਲਗਾਤਾਰ ਸਫ਼ਰ ਕਰਨ ਅਤੇ ਸ਼ੋਅ ਕਰਨ ਤੋਂ ਬਾਅਦ ਡਾਕਟਰ ਨੇ ਤਿੰਨ ਹਫ਼ਤੇ ਸਖ਼ਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸੇ ਕਾਰਨ ਮੀਕਾ ਸਿੰਘ ਨੇ ਆਪਣੇ ਆਉਣ ਵਾਲੇ ਸਾਰੇ ਸ਼ੋਅ ਰੱਦ ਕਰ ਦਿੱਤੇ ਹਨ। ਇਹ ਸ਼ੋਅ ਮਲੇਸ਼ੀਆ, ਸਿੰਗਾਪੁਰ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ 'ਚ ਹੋਣੇ ਸਨ।  

PunjabKesari

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੀਕਾ ਸਿੰਘ ਨੇ ਗੀਤਕਾਰ ਕੁਮਾਰ ਨੂੰ ਹੀਰੇ ਦੀ ਮੁੰਦਰੀ ਤੋਹਫ਼ੇ ਵਜੋਂ ਦਿੱਤੀ ਸੀ। ਇਸ ਖ਼ਬਰ ਤੋਂ ਬਾਅਦ ਮੀਕਾ ਸਿੰਘ ਕਾਫ਼ੀ ਸੁਰਖੀਆਂ 'ਚ ਆਏ ਸਨ। ਮੀਡੀਆ ਰਿਪੋਰਟਾਂ ਮੁਤਾਬਕ, ਇਸ ਮੁੰਦਰੀ ਦੀ ਕੀਮਤ 18 ਲੱਖ ਰੁਪਏ ਦੱਸੀ ਜਾ ਰਹੀ ਹੈ। ਕੁਮਾਰ ਅਤੇ ਮੀਕਾ ਸਿੰਘ ਦੀ ਦੋਸਤੀ ਬਹੁਤ ਡੂੰਘੀ ਹੈ। ਕੁਮਾਰ ਨੇ ਮੀਕਾ ਸਿੰਘ ਦੇ ਕਈ ਹਿੱਟ ਗੀਤ ਲਿਖੇ ਹਨ, ਜਿਨ੍ਹਾਂ 'ਚ 'ਸੁਬਹ ਹੋ ਨਾ ਦੇ', 'ਆਪਕਾ ਕੀ ਹੋਗਾ ਜਨਬੇ ਅਲੀ' ਸ਼ਾਮਲ ਹਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News