ਗੁਰਦੁਆਰਾ ਪਾਊਂਟਾ ਸਾਹਿਬ ਨਤਮਸਤਕ ਹੋਏ ਗਾਇਕ ਮੀਕਾ ਸਿੰਘ (ਵੀਡੀਓ)

Tuesday, Sep 14, 2021 - 02:47 PM (IST)

ਗੁਰਦੁਆਰਾ ਪਾਊਂਟਾ ਸਾਹਿਬ ਨਤਮਸਤਕ ਹੋਏ ਗਾਇਕ ਮੀਕਾ ਸਿੰਘ (ਵੀਡੀਓ)

ਮੁੰਬਈ- ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਦੱਸਿਆ ਕਿ ਉਹ ਪਾਊਂਟਾ ਸਾਹਿਬ ‘ਚ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮੀਕਾ ਸਿੰਘ ਨੇ ਲਿਖਿਆ ਕਿ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਮੈਂ ਪਹਿਲਾਂ ਮੰਸੂਰੀ ਅਤੇ ਫਿਰ ਦੇਹਰਾਦੂਨ ਗਿਆ। ਫਿਰ ਮੈਂ ਇੰਨੀ ਦੂਰ ਆ ਗਿਆ ਤਾਂ ਮੈਨੂੰ ਲੱਗਿਆ ਕਿ ਮੈਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਊਂਟਾ ਸਾਹਿਬ ਦੇ ਵੀ ਦਰਸ਼ਨ ਕਰਨੇ ਚਾਹੀਦੇ ਹਨ। ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’।

 
 
 
 
 
 
 
 
 
 
 
 
 
 
 

A post shared by Mika Singh (@mikasingh)


ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਮੀਕਾ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਭਾਈ ਸਾਹਿਬਾਨ ਦੇ ਨਾਲ ਵੀ ਗੱਲਬਾਤ ਕੀਤੀ ਅਤੇ ਗੁਰਦੁਆਰਾ ਸਾਹਿਬ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਵੀ ਅਨੰਦ ਮਾਣਿਆ। ਮੀਕਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ।
ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਉਹ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ਲਈ ਗੀਤ ਗਾ ਚੁੱਕੇ ਹਨ। ਗਾਇਕੀ ਦੀ ਗੁੜ੍ਹਤੀ ਮੀਕਾ ਸਿੰਘ ਨੂੰ ਆਪਣੇ ਘਰੋਂ ਹੀ ਮਿਲੀ ਹੈ ਕਿਉਂਕਿ ਉਨ੍ਹਾਂ ਦੇ ਪਿਤਾ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਦੇ ਸਨ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ। ਉਨ੍ਹਾਂ ਦਾ ਵੱਡਾ ਭਰਾ ਦਲੇਰ ਮਹਿੰਦੀ ਵੀ ਪ੍ਰਸਿੱਧ ਗਾਇਕ ਹੈ।


author

Aarti dhillon

Content Editor

Related News