ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੀਕਾ ਸਿੰਘ, ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਖੀ ਇਹ ਗੱਲ

10/14/2020 9:31:55 AM

ਮੁੰਬਈ (ਬਿਊਰੋ) : ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਬਾਲੀਵੁੱਡ ਗਾਇਕ ਮੀਕਾ ਸਿੰਘ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੀਕਾ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਇਲਾਹੀ ਬਾਣੀ ਵੀ ਸਰਵਣ ਕੀਤਾ। 
PunjabKesari
ਇਸ ਮੌਕੇ ਮੀਕਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਅੱਜ ਉਹ ਗੁਰੂ ਘਰ ਮੱਥਾ ਟੇਕਣ ਲਈ ਪਹੁੰਚੇ ਹਨ ਅਤੇ ਵਾਹਿਗੁਰੂ ਅੱਗੇ ਇਹੀ ਅਰਦਾਸ ਕੀਤੀ ਹੈ ਕਿ ਸਾਰੇ ਵਿਸ਼ਵ ਨੂੰ ਕਰੋਨਾ ਮਹਾਂਮਾਰੀ ਤੋਂ ਜਲਦ ਰਾਹਤ ਮਿਲੇ ਅਤੇ ਮੁੜ ਤੋਂ ਸਾਰੇ ਕਲਾਕਾਰ ਕੰਮਾਂ-ਕਾਰਾਂ 'ਚ ਰੁੱਝਣ ਅਤੇ ਖ਼ੁਸ਼ ਰਹਿਣ।'
PunjabKesari
ਉਥੇ ਹੀ ਮੀਕਾ ਸਿੰਘ ਨੇ ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਸਮਰਥਨ 'ਚ ਖੜ੍ਹੇ ਹਨ। ਅਸੀਂ ਹਮੇਸ਼ਾ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਇਸ ਮੌਕੇ ਉਨ੍ਹਾਂ ਨੇ ਹੋਰ ਵੀ ਕਈ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਸਨ।
PunjabKesari
ਦੱਸ ਦਈਏ ਕਿ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿਚ ਹਰਿਮੰਦਰ ਸਾਹਿਬ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਮੀਕਾ ਸਿੰਘ ਨੇ ਕੈਪਸ਼ਨ 'ਚ ਲਿਖਿਆ, 'ਵਾਹਿਗੁਰੂ ਜੀ ਦਾ ਖ਼ਾਲਸਾ ਵਾਹਿਗੁਰੂ ਜੀ ਦੀ ਫ਼ਤਿਹ।'

 
 
 
 
 
 
 
 
 
 
 
 
 
 

Waheguru Ji ka Khalsa Waheguru ji ki fateh.. Had wonderful darshan at @golden.temple ..May Baba ji bless us all 🙏🏼

A post shared by Mika Singh (@mikasingh) on Oct 12, 2020 at 6:04am PDT


sunita

Content Editor sunita