ਗਾਇਕ ਨਿੰਜਾ ਤੇ ਦੇਵ ਖਰੌੜ ਦੀ ਬਣੀ ਜੋੜੀ, ਇਸ ਪ੍ਰੋਜੈਕਟ ''ਚ ਦਿਸਣਗੇ ਇਕੱਠੇ
Tuesday, Mar 04, 2025 - 02:24 PM (IST)

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਅਤੇ ਸੰਗੀਤ ਖੇਤਰ ਦੇ ਧੁਰੰਦਰਾਂ ਵਜੋਂ ਅਪਣਾ ਸ਼ੁਮਾਰ ਕਰਵਾਉਂਦੇ ਹਨ ਅਦਾਕਾਰ ਦੇਵ ਖਰੌੜ ਅਤੇ ਗਾਇਕ ਨਿੰਜਾ, ਜੋ ਇੱਕ ਵਿਸ਼ੇਸ਼ ਸੰਗੀਤਕ ਵੀਡੀਓ ਪ੍ਰੋਜੈਕਟ ਲਈ ਪਹਿਲੀ ਵਾਰ ਇਕੱਠੇ ਹੋਏ ਹਨ। ਇਨ੍ਹਾਂ ਦੋਹਾਂ ਦੀ ਸ਼ਾਨਦਾਰ ਕਲੋਬ੍ਰੇਸ਼ਨ ਦਾ ਇਜ਼ਹਾਰ ਕਰਵਾਉਂਦਾ ਇਹ ਵੀਡੀਓ ਜਲਦ ਵੱਖ-ਵੱਖ ਚੈੱਨਲਸ ਅਤੇ ਪਲੇਟਫ਼ਾਰਮ 'ਤੇ ਰਿਲੀਜ਼ ਹੋਣ ਜਾ ਰਿਹਾ ਹੈ। 'ਫਲਾਈ ਸਕਾਈ ਰਿਕਾਰਡਸ' ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਮਿਊਜ਼ਿਕ ਵੀਡੀਓ ਸੰਬੰਧਤ ਗਾਣੇ ਨੂੰ ਅਵਾਜ਼ ਗਾਇਕ ਨਿੰਜਾ ਵੱਲੋਂ ਦਿੱਤੀ ਗਈ ਹੈ, ਜਦਕਿ ਇਸ ਦਾ ਸੰਗੀਤ ਬੁੱਲ ਮਿਊਜ਼ਿਕ ਦੁਆਰਾ ਤਿਆਰ ਕੀਤਾ ਗਿਆ ਹੈ। ਸੰਗੀਤਕ ਅਤੇ ਸਿਨੇਮਾ ਗਲਿਆਰਿਆਂ ਵਿੱਚ ਚਰਚਾ ਅਤੇ ਖਿੱਚ ਦਾ ਕੇਂਦਰ ਬਣੇ ਉਕਤ ਗਾਣੇ ਦੇ ਬੋਲ ਜਿੰਦੀ ਨੇ ਲਿਖੇ ਹਨ, ਜਿੰਨ੍ਹਾਂ ਦੀ ਪ੍ਰਭਾਵੀ ਕਲਮਬੰਦੀ ਦਾ ਅਹਿਸਾਸ ਕਰਵਾਉਂਦੇ ਇਸ ਗਾਣੇ ਸੰਬੰਧਤ ਮਿਊਜ਼ਿਕ ਵੀਡੀਓ ਨੂੰ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਦਿੱਤਾ ਗਿਆ ਹੈ, ਜਿਸ ਦਾ ਨਿਰਦੇਸ਼ਨ ਸਾਈਬਸਟੁਲਾ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅਦਾਕਾਰਾ ਤਮੰਨਾ ਭਾਟੀਆ ਦੀ ਮੌਤ ਦੀ ਖ਼ਬਰ! ਵੀਡੀਓ ਨੇ ਉਡਾਏ ਸਭ ਦੇ ਹੋਸ਼
ਹਾਲ ਹੀ ਵਿੱਚ ਰਿਲੀਜ਼ ਹੋਈ ਬਹੁ-ਚਰਚਿਤ ਪੰਜਾਬੀ ਫ਼ਿਲਮ 'ਮਝੈਲ' ਵਿੱਚ ਨਜ਼ਰ ਆਏ ਅਦਾਕਾਰ ਦੇਵ ਖਰੌੜ ਪਹਿਲੀ ਵਾਰ ਕਿਸੇ ਮਿਊਜ਼ਿਕ ਵੀਡੀਓ ਵਿੱਚ ਅਪਣੀ ਉਪ-ਸਥਿਤੀ ਦਰਜ ਕਰਵਾਉਣ ਜਾ ਰਹੇ ਹਨ, ਜਿੰਨ੍ਹਾਂ ਦੇ ਇਸ ਨਿਵੇਕਲੇ ਪ੍ਰੋਜੈਕਟ ਨੂੰ ਲੈ ਦਰਸ਼ਕਾਂ ਅਤੇ ਉਨ੍ਹਾਂ ਦੇ ਚਾਹੁੰਣ ਵਾਲਿਆਂ ਵਿੱਚ ਕਾਫ਼ੀ ਉਤਸੁਕਤਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਦੀ ਭਿਆਨਕ ਕਾਰ ਹਾਦਸੇ 'ਚ ਮੌਤ, ਸੰਗੀਤ ਜਗਤ 'ਚ ਛਾਇਆ ਮਾਤਮ
ਗਾਇਕ ਨਿੰਜਾ ਦੇ ਮੌਜੂਦਾ ਵਰਕਫਰੰਟ ਦੀ ਗੱਲ ਕਰੀਏ ਤਾਂ ਫ਼ਿਲਮਾਂ ਦੀ ਬਜਾਏ ਅੱਜਕੱਲ੍ਹ ਸੰਗੀਤਕ ਖੇਤਰ ਵਿੱਚ ਹੀ ਜਿਆਦਾ ਸਰਗਰਮ ਨਜ਼ਰੀ ਆ ਰਹੇ ਹਨ, ਜਿਸ ਦਾ ਕਾਰਨ ਉਨ੍ਹਾਂ ਦੀਆਂ ਹਾਲੀਆਂ ਫ਼ਿਲਮਾਂ ਨੂੰ ਆਸ ਅਨੁਸਾਰ ਸਫ਼ਲਤਾ ਨਾ ਮਿਲ ਪਾਉਣਾ ਵੀ ਮੁੱਖ ਮੰਨਿਆ ਜਾ ਸਕਦਾ ਹੈ। ਅਗਾਮੀ ਯੋਜਨਾਵਾਂ ਦੀ ਗੱਲ ਕਰੀਏ ਤਾਂ ਗਾਇਕ ਨਿੰਜਾ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕਈ ਹੋਰ ਨਵੇਂ ਗਾਣੇ ਦਰਸ਼ਕਾਂ ਦੇ ਸਨਮੁੱਖ ਕਰਨਗੇ, ਉੱਥੇ ਅਦਾਕਾਰ ਦੇਵ ਖਰੌੜ ਵੀ ਕਈ ਫ਼ਿਲਮਾਂ ਦੁਆਰਾ ਆਪਣੀ ਉਪ-ਸਥਿਤੀ ਦਰਜ ਕਰਵਾਉਣਗੇ, ਜਿੰਨ੍ਹਾਂ ਵਿੱਚ 'ਮਧਾਣੀਆਂ' ਅਤੇ 'ਡਾਕੂਆਂ ਦਾ ਮੁੰਡਾ 3' ਆਦਿ ਸ਼ੁਮਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8