ਗਾਇਕ ਨਿੰਜਾ ਨੇ ਲੋੜਵੰਦਾਂ ਨੂੰ ਭੋਜਨ ਵੰਡ ਕੇ ਮਨਾਈ ਦੀਵਾਲੀ, ਦੇਖੋ ਵੀਡੀਓ

Friday, Nov 05, 2021 - 11:26 AM (IST)

ਗਾਇਕ ਨਿੰਜਾ ਨੇ ਲੋੜਵੰਦਾਂ ਨੂੰ ਭੋਜਨ ਵੰਡ ਕੇ ਮਨਾਈ ਦੀਵਾਲੀ, ਦੇਖੋ ਵੀਡੀਓ

ਚੰਡੀਗੜ੍ਹ- ਦੀਵਾਲੀ ਭਾਰਤ ‘ਚ ਮਨਾਇਆ ਜਾਣ ਵਾਲਾ ਅਜਿਹਾ ਤਿਉਹਾਰ ਹੈ ਜਿਸ ਨੂੰ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਸੈਲੀਬ੍ਰੇਟ ਕਰਦੇ ਹਨ। ਇਸ ਤਿਉਹਾਰ ਦਾ ਹਰ ਕੋਈ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰਦਾ ਹੈ। ਹਰ ਕੋਈ ਆਪਣੇ ਅੰਦਾਜ਼ ਦੇ ਨਾਲ ਇਸ ਤਿਉਹਾਰ ਨੂੰ ਮਨਾਉਂਦਾ ਹੈ। ਗਾਇਕ ਨਿੰਜਾ ਨੇ ਵੀ ਇਸ ਤਿਉਹਾਰ ਨੂੰ ਆਪਣੇ ਬਹੁਤ ਹੀ ਖ਼ਾਸ ਢੰਗ ਦੇ ਨਾਲ ਸੈਲੀਬ੍ਰੇਟ ਕੀਤਾ ਹੈ।

PunjabKesari
ਨਿੰਜਾ ਨੇ ਦਿਹਾੜੀ ਕਰਨ ਵਾਲੇ ਅਤੇ ਲੋੜਵੰਦਾਂ ਨੂੰ ਭੋਜਨ ਛਕਾ ਕੇ ਇਸ ਤਿਉਹਾਰ ਦੀ ਖੁਸ਼ੀ ਮਨਾਈ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਹ ਆਪਣੀ ਟੀਮ ਦੇ ਨਾਲ ਲੋਕਾਂ ਨੂੰ ਭੋਜਨ ਵਾਲੀਆਂ ਥਾਲੀਆਂ ਵੰਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਖੁਦ ਨਿੰਜਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਵੀ ਪੋਸਟ ਕੀਤਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ...ਖੁਸ਼ੀਆਂ ਬੀਜ ਜਵਾਨਾਂ ਹਾਸੇ ਉੱਗਣਗੇ’। ਵੀਡੀਓ ‘ਚ ਉਨ੍ਹਾਂ ਨੇ ਕਾਲੇ ਰੰਗ ਦਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ। ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਹਨ।

 
 
 
 
 
 
 
 
 
 
 
 
 
 
 

A post shared by NINJA (@its_ninja)


ਪ੍ਰਸ਼ੰਸਕ ਵੀ ਕਮੈਂਟ ਕਰਕੇ ਨਿੰਜਾ ਦੇ ਇਸ ਕੰਮ ਦੀ ਤਾਰੀਫ ਕਰ ਰਹੇ ਹਨ। ਜੀ ਹਾਂ ਹਰ ਕਿਸੇ ਨੂੰ ਆਪਣੀ ਜੇਬ ਦੇ ਅਨੁਸਾਰ ਕਿਸੇ ਦੀ ਜਿੰਨੀ ਕੁ ਮਦਦ ਹੋ ਸਕਦੀ ਹੈ ਜ਼ਰੂਰ ਕਰਨੀ ਚਾਹੀਦੀ ਹੈ। ਡਿਜ਼ੀਟਲ ਦੁਨੀਆ ਤੋਂ ਇਲਾਵਾ ਸਾਨੂੰ ਅਸਲ ਦੁਨੀਆ ਵੱਲ ਵੀ ਧਿਆਨ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਮੈਡੀਕਲ ਵਰਗੀਆਂ ਜ਼ਰੂਰਤਾਂ ਹੁੰਦੀਆਂ ਹਨ। ਸੋ ਜੋ ਵੀ ਇਨਸਾਨ ਜਿੰਨੀ ਕੁ ਸਹਾਇਤਾ ਕਰ ਸਕਦਾ ਹੈ ਤਾਂ ਜ਼ਰੂਰ ਕਰੇ।


author

Aarti dhillon

Content Editor

Related News