ਗਾਇਕ ਨਿੰਜਾ ਨੇ ਵੱਡੇ ਪੁੱਤਰ ਨਾਲ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

Tuesday, Aug 20, 2024 - 03:29 PM (IST)

ਗਾਇਕ ਨਿੰਜਾ ਨੇ ਵੱਡੇ ਪੁੱਤਰ ਨਾਲ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

ਜਲੰਧਰ- ਪੰਜਾਬੀ ਗਾਇਕ ਨਿੰਜਾ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਹਮੇਸ਼ਾ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ। ਗਾਇਕ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਆਪਣੇ ਵੱਡੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ 'ਚ ਉਹ ਆਪਣੇ ਪੁੱਤਰ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵੇਂ ਪਿਉ ਪੁੱਤਰ ਗੁਰਦੁਆਰਾ ਸਾਹਿਬ ਦੇ ਬਾਹਰ ਦਿਖਾਈ ਦੇ ਰਹੇ ਹਨ ਅਤੇ ਆਪਸ 'ਚ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।ਸੋਸ਼ਲ ਮੀਡੀਆ 'ਤੇ ਇਸ ਵੀਡੀਓ 'ਤੇ ਜਿੱਥੇ ਫੈਨਸ ਨੇ ਰਿਐਕਸ਼ਨ ਦਿੱਤੇ ਹਨ, ਉੱਥੇ ਹੀ ਕਈ ਸੈਲੀਬ੍ਰੇਟੀਜ਼ ਨੇ ਵੀ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ।

 

 
 
 
 
 
 
 
 
 
 
 
 
 
 
 
 

A post shared by Bollywood Tadka Punjabi (@bollywood_tadka_punjabi)

 

ਦੱਸ ਦਈਏ ਕਿ ਗਾਇਕ ਦੇ ਘਰ ਅਪ੍ਰੈਲ ਮਹੀਨੇ 'ਚ ਇਸੇ ਸਾਲ ਦੂਜੇ ਪੁੱਤਰ ਨੇ ਜਨਮ ਲਿਆ ਸੀ । ਜਿਸ ਦੇ ਨਾਲ ਗਾਇਕ ਨੇ ਤਸਵੀਰ ਸਾਂਝੀ ਕਰਦੇ ਹੋਏ ਜਾਣਕਾਰੀ ਸ਼ੇਅਰ ਕੀਤੀ ਸੀ। ਗਾਇਕ ਨਿੰਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਕਦਮ ਰੱਖਿਆ ਅਤੇ ਇਸ 'ਚ ਵੀ ਉਹ ਕਾਮਯਾਬ ਹੋਏ । ਹੁਣ ਤੱਕ ਉਹ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


 


author

Priyanka

Content Editor

Related News