ਸਰਦਾਰੀ ਲੁੱਕ 'ਚ ਗਾਇਕ ਨਿੰਜਾ, ਵੇਖੋ ਬਾਗੋ-ਬਾਗ ਹੋਏ ਪ੍ਰਸ਼ੰਸਕ
Thursday, Jul 01, 2021 - 11:08 AM (IST)
ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਨਿੰਜਾ ਜੋ ਕਿ ਇੱਕ ਤੋਂ ਬਾਅਦ ਇੱਕ ਗੀਤਾਂ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਗਾਇਕ ਨਿੰਜਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਵੀਡੀਓਜ਼ ਤੇ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਨਿੰਜਾ ਸਰਦਾਰੀ ਲੁੱਕ 'ਚ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕੇਸਰੀ ਰੰਗ ਦੀ ਪੱਗ ਬੰਨ੍ਹੀ ਹੋਈ ਹੈ, ਜਿਸ 'ਚ ਉਹ ਬਹੁਤ ਹੀ ਸ਼ਾਨਦਾਰ ਲੱਗ ਰਹੇ ਹਨ। ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਲੁੱਕ ਕਾਫ਼ੀ ਪਸੰਦ ਆ ਰਹੀ ਹੈ। ਰੇਸ਼ਮ ਸਿੰਘ ਅਨਮੋਲ, ਰਾਜਵੀਰ ਜਵੰਦਾ ਤੇ ਕਈ ਹੋਰ ਕਲਾਕਾਰਾਂ ਨੇ ਕੁਮੈਂਟ ਕਰਕੇ ਨਿੰਜਾ ਦੀ ਤਾਰੀਫ਼ ਕੀਤੀ ਹੈ।
ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਹਾਲ ਹੀ ਨਿੰਜਾ ਆਪਣੇ ਨਵੇਂ ਟਰੈਕ 'ਤੇਰੇ ਨਾਲੋਂ' ਦੇ ਨਾਲ ਦਰਸ਼ਕਾਂ ਦਾ ਸਨਮੁਖ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕੰਮ ਕਰ ਰਹੇ ਹਨ।