ਗਾਇਕ ਪਰਮੀਸ਼ ਵਰਮਾ ਨੇ ਵਿਆਹ ਤੋਂ ਬਾਅਦ ਕਿਹਾ ‘ਨੋ ਮੌਰ ਛੜਾ’ (ਵੀਡੀਓ)
Wednesday, Oct 27, 2021 - 11:12 AM (IST)
ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਪਰਮੀਸ਼ ਵਰਮਾ ਅਤੇ ਗੁਰਲੇਜ ਅਖਤਰ ਦਾ ਨਵਾਂ ਗੀਤ ‘ਨੋ ਮੌਰ ਛੜਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਲਾਡੀ ਚਹਿਲ ਨੇ ਲਿਖੇ ਹਨ ਜਦੋਂਕਿ ਦੇਸੀ ਕਰਿਊ ਨੇ ਗੀਤ ਨੂੰ ਮਿਊਜ਼ਿਕ ਦਿੱਤਾ ਹੈ। ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ। ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਗਾਇਕ ਨਜ਼ਰ ਆ ਰਹੇ ਹਨ। ਗੀਤ ‘ਚ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਪਰਮੀਸ਼ ਵਰਮਾ ਦੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਪਹੁੰਚ ਕੇ ਖੂਬ ਰੌਣਕਾਂ ਲਗਾਈਆਂ ਸਨ। ਇਹ ਜੋੜੀ ਕਾਫੀ ਖੂਬਸੂਰਤ ਲੱਗ ਰਹੀ ਹੈ ਪਰ ਇਸ ਵਿਆਹ ਦੇ ਦੌਰਾਨ ਸ਼ੈਰੀ ਮਾਨ ਕਾਫੀ ਨਰਾਜ਼ ਹੋ ਗਏ ਸਨ।
ਉਨ੍ਹਾਂ ਦਾ ਕਹਿਣਾ ਸੀ ਕਿ ਵਿਆਹ ‘ਚ ਉਨ੍ਹਾਂ ਦੀ ਆਉ ਭਗਤ ਨਹੀਂ ਹੋਈ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਸਕਿਓਰਿਟੀ ਗਾਰਡ ਨੇ ਰੱਖਵਾ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਦੇ ਨਾਲ ਆਪਣੀ ਨਰਾਜ਼ਗੀ ਜਤਾਈ ਸੀ। ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਜਿਸ ‘ਚੋਂ 'ਰੌਕੀ ਮੈਂਟਲ', 'ਸਿੰਘਮ', 'ਜਿੰਦੇ ਮੇਰੀਏ' ਸਣੇ ਕਈ ਫ਼ਿਲਮਾਂ ਸ਼ਾਮਲ ਹਨ। ਗੀਤਾਂ ਦੇ ਨਾਲ-ਨਾਲ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ।