ਗਾਇਕ ਪਰਮੀਸ਼ ਵਰਮਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਕਰਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
Wednesday, Dec 09, 2020 - 11:15 AM (IST)

ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਵੱਲੋਂ ਕੱਲ (ਮੰਗਲਵਾਰ) ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਸੀ। ਜਿਸ ਕਰਕੇ ਦੇਸ਼ ਭਰ 'ਚ ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਬੰਦ ਦਾ ਅਸਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹੋਰ ਕਈ ਸੂਬਿਆਂ 'ਚ ਦੇਖਿਆ ਗਿਆ। ਪੂਰੇ ਪੰਜਾਬ 'ਚ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।
ਪੰਜਾਬੀ ਗਾਇਕ ਪਰਮੀਸ਼ ਵਰਮਾ ਵੀ ਕਿਸਾਨ ਪ੍ਰਦਰਸ਼ਨ 'ਚ ਪਹੁੰਚੇ ਤੇ ਕਿਸਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ-'#kisaanektaJIndabaad #farmerprotest #farmersprotest ਜਿੱਤਾਂਗੇ ਜ਼ਰੂਰ'।
ਪਰਮੀਸ਼ ਵਰਮਾ ਪਿਛਲੇ ਕੁਝ ਦਿਨਾਂ ਤੋਂ ਜਦੋਂ ਤੋਂ ਅੰਦੋਲਨ ਚੱਲ ਰਿਹਾ ਹੈ ਉਹ ਕਿਸਾਨਾਂ ਦਾ ਲਗਾਤਾਰ ਸਮਰਥਨ ਕਰ ਰਹੇ ਹਨ ।ਦੇਸ਼ ਭਰ 'ਚ ਹੀ ਨਹੀਂ ਦੁਨੀਆ ਦੇ ਹੋਰ ਦੇਸ਼ਾਂ 'ਚ ਵੀ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਹੋ ਰਹੇ ਹਨ। ਇਸ ਸਭ ਦੇ ਚੱਲਦੇ ਦੁਨੀਆ ਭਰ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਹੋ ਰਹੇ ਹਨ।
ਨੋਟ - ਗਾਇਕ ਪਰਮੀਸ਼ ਵਰਮਾ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦੱਸੋ