ਕਸ਼ਮੀਰ ਦੀਆਂ ਹਸੀਨ ਵਾਦੀਆਂ ਦਾ ਆਨੰਦ ਲੈ ਰਹੇ ਹਨ ਗਾਇਕ ਪ੍ਰਭ ਗਿੱਲ (ਵੀਡੀਓ)

Saturday, Jun 26, 2021 - 09:57 AM (IST)

ਕਸ਼ਮੀਰ ਦੀਆਂ ਹਸੀਨ ਵਾਦੀਆਂ ਦਾ ਆਨੰਦ ਲੈ ਰਹੇ ਹਨ ਗਾਇਕ ਪ੍ਰਭ ਗਿੱਲ (ਵੀਡੀਓ)

ਚੰਡੀਗੜ੍ਹ (ਬਿਊਰੋ)-ਹਰ ਇੱਕ ਨੂੰ ਆਪਣੀ ਮਿੱਠੀ ਆਵਾਜ਼ ਦੇ ਨਾਲ ਕੀਲ ਲੈਣ ਵਾਲੇ ਗਾਇਕ ਪ੍ਰਭ ਗਿੱਲ ਇਨੀਂ ਦਿਨੀਂ ਕਸ਼ਮੀਰ ਦੀਆਂ ਹਸੀਨ ਵਾਦੀਆਂ ਦਾ ਆਨੰਦ ਲੈ ਰਹੇ ਹਨ। ਉਨ੍ਹਾਂ ਨੇ ਕੁਝ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਵੀ ਸ਼ੇਅਰ ਕੀਤਾ ਹੈ।
ਇਸ ਵੀਡੀਓ 'ਚ ਉਹ ਕੁਦਰਤ ਦੇ ਸੁੰਦਰ ਨਜ਼ਾਰੇ ਦਿਖਾ ਰਹੇ ਹਨ ਅਤੇ ਨਾਲ ਹੀ ਆਪਣੇ ਗੀਤ 'ਵਾਸਤਾ' ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਨੇ 'ਵਾਸਤਾ' ਗੀਤ ਦੇ ਨਾਲ ਪੋਸਟ ਕੀਤਾ ਹੈ। ਵੀਡੀਓ ‘ਚ ਉਨ੍ਹਾਂ ਦੀ ਕੂਲ ਲੁੱਕ ਦੇਖਣ ਨੂੰ ਮਿਲ ਰਹੀ ਹੈ। ਪ੍ਰਸ਼ੰਸਕ ਵੀ ਹਾਰਟ ਵਾਲੇ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 
 
 
 
 
 
 
 
 
 
 
 
 
 
 

A post shared by Prabh Gill (@prabhgillmusic)


ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਹਾਲ ਹੀ ਚ ਆਪਣੇ ਨਵੇਂ ਗੀਤ 'ਮੇਰਾ ਗੁੱਡ ਲਕ' ਦਾ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ। ਜੀ ਹਾਂ ਫੈਨ ਵੀ ਪ੍ਰਭ ਗਿੱਲ ਦੇ ਗੀਤਾਂ ਦੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰਦੇ ਰਹਿੰਦੇ ਹਨ। ਆਉਣ ਵਾਲੇ ਸਮੇਂ ‘ਚ ਪ੍ਰਭ ਗਿੱਲ ਅਦਾਕਾਰੀ ਵੀ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੀ ਪਹਿਲੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਰਿਲੀਜ਼ ਲਈ ਤਿਆਰ ਹੈ।  


author

Aarti dhillon

Content Editor

Related News