ਛੋਟਾ ਮੂਸੇਵਾਲਾ ਆਉਣ 'ਤੇ ਗਾਇਕ R Nait ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

03/17/2024 1:38:59 PM

ਚੰਡੀਗੜ੍ਹ (ਬਿਊਰੋ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਇਹ ਵੱਡੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ ਸੀ। ਖਬਰ ਵਾਇਲਰ ਹੁੰਦੇ ਹੀ ਮੂਸੇਵਾਲਾ ਦੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।
ਇਸ ਦੌਰਾਨ ਗਾਇਕ ਆਰ ਨੇਤ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਮੂਸੇਵਾਲਾ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਦਿੱਤੀ ਹੈ ਕਿ 'ਤੈਨੂੰ ਸਹੁੰ ਮੇਰੀ ਸਿੱਧੂਆ ਜ਼ਰੂਰ ਆਵੇਗਾ, ਤੇਰੇ ਮੂੰਹੋਂ ਬੜਾ ਫੱਬਦਾ 295 ਤੂੰ ਫੇਰ ਗਾਏਂਗਾ'। 

ਇਹ ਵੀ ਪੜ੍ਹੋ-ਪੁਰਸ਼ ਟੀਮ ਨਾਲ ਜੋ ਹੋਇਆ, ਉਸ ਨਾਲ ਕੋਈ ਸਬੰਧ ਨਹੀਂ ਹੈ : ਮੰਧਾਨਾ


ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਨਵਜੰਮੇ ਪੁੱਤਰ ਨਾਲ ਪੋਸਟ ਸਾਂਝੀ ਕਰਕੇ ਫੈਨਜ਼ ਨੂੰ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ 'ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon