ਗਾਇਕ ਰਣਜੀਤ ਬਾਵਾ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਦਾ ਵੀਡੀਓ ਕੀਤਾ ਸਾਂਝਾ

Sunday, Aug 11, 2024 - 04:25 PM (IST)

ਗਾਇਕ ਰਣਜੀਤ ਬਾਵਾ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਦਾ ਵੀਡੀਓ ਕੀਤਾ ਸਾਂਝਾ

ਜਲੰਧਰ( ਬਿਊਰੋ)- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਦੇ ਦਿਲਾਂ 'ਚ ਇਕ ਵੱਖਰੀ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਵਲੋਂ ਗਾਇਆ ਹਰੇਕ ਗੀਤ ਦਰਸ਼ਕਾਂ ਵਲੋਂ ਪਸੰਦ ਕੀਤਾ ਜਾਂਦਾ ਹੈ। ਰਣਜੀਤ ਬਾਵਾ ਦੀ ਗਾਇਕੀ ਨੂੰ ਪੰਜਾਬ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਵਲੋਂ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਬਚਪਨ ਦੀ ਦਾ ਵੀਡੀਓ  ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਇਸ ‘ਚ ਉਹ ਕਿਸੇ ਸਕੂਲ ਦੇ ਫੰਕਸ਼ਨ ‘ਚ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ ।

 

 
 
 
 
 
 
 
 
 
 
 
 
 
 
 
 

A post shared by Ranjit Bawa (@ranjitbawa)

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਇਸ ਤਰ੍ਹਾਂ ਮੇਰੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਹੋਈ ਸੀ।ਤੁਹਾਡੀਆਂ ਦੁਆਵਾਂ ਤੇ ਪਿਆਰ ਦੀ ਹਮੇਸ਼ਾ ਲੋੜ ਹੈ। ਪਿਆਰ ਬਣਾਈ ਰੱਖਿਓ’। ਸੋਸ਼ਲ ਮੀਡਆ ‘ਤੇ ਰਣਜੀਤ ਬਾਵਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਇਸ ‘ਤੇ ਫੈਨਸ ਨੇ ਵੀ ਖੂਬ ਰਿਐਕਸ਼ਨ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਾਈਮ ਵੀਡੀਓ ਨੇ ਕੀਤਾ ‘ਫਾਲੋ ਕਰ ਲੋ ਯਾਰ’ ਦੇ ਲਾਂਚ ਦਾ ਐਲਾਨ

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਅਨੇਕਾਂ ਹੀ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗਾਇਕੀ ਤੋਂ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਿਆਰ ਦਰਸ਼ਕਾਂ ਦੇ ਵੱਲੋਂ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News