ਗਾਇਕ ਰੌਸ਼ਨ ਪ੍ਰਿੰਸ ਨੇ ਮਹਾਕੁੰਭ 'ਚ ਲਗਾਈ ਆਸਥਾ ਦੀ ਡੁਬਕੀ
Saturday, Feb 22, 2025 - 01:01 PM (IST)

ਜਲੰਧਰ- ਆਪਣੇ ਗਾਣਿਆਂ ਤੇ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰੌਸ਼ਨ ਪ੍ਰਿੰਸ ਆਪਣੇ ਪ੍ਰਸ਼ੰਸਕਾਂ ਨਾਲ ਹਰ ਖੁਸ਼ੀ ਸ਼ੇਅਰ ਕਰਦੇ ਹਨ।
ਹਾਲ ਹੀ 'ਚ ਗਾਇਕ ਪੂਰੀ ਤਰ੍ਹਾਂ ਰੂਹਾਨੀਅਤ ਰੰਗਾਂ 'ਚ ਰੰਗੇ ਨਜ਼ਰ ਆ ਰਹੇ ਹਨ, ਜਿਸ ਦਾ ਹੀ ਪ੍ਰਗਟਾਵਾ ਕਰਵਾਉਂਦਿਆਂ ਉਨ੍ਹਾਂ ਨੇ ਮਹਾਕੁੰਭ 'ਚ ਆਸਥਾ ਦੀ ਡੁਬਕੀ ਲਗਾਈ।
ਦੱਸ ਦਈਏ ਕਿ ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।