ਗਾਇਕ ਮਾਸਟਰ ਸਲੀਮ ਨੇ ਗਾਇਆ ਆਪਣੀ ਆਵਾਜ਼ ''ਚ ਤੌਬਾ-ਤੌਬਾ ਗੀਤ

Friday, Sep 27, 2024 - 09:30 AM (IST)

ਗਾਇਕ ਮਾਸਟਰ ਸਲੀਮ ਨੇ ਗਾਇਆ ਆਪਣੀ ਆਵਾਜ਼ ''ਚ ਤੌਬਾ-ਤੌਬਾ ਗੀਤ

ਜਲੰਧਰ- ਪੰਜਾਬੀ ਸੰਗੀਤ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਮਾਸਟਰ ਸਲੀਮ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਕਰਨ ਔਜਲਾ ਦਾ ਗੀਤ ਵੱਖਰੇ ਅੰਦਾਜ਼ ਵਿੱਚ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਅਕਸਰ ਉਹ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਰੁਬਰੂ ਹੁੰਦੇ ਰਹਿੰਦੇ ਹਨ ਅਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਦਿੰਦੇ ਰਹਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਬ੍ਰੇਕਅਪ ਤੋਂ ਬਾਅਦ ਖ਼ੁਦ ਨੂੰ ਖ਼ਤਮ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ

ਹਾਲ ਹੀ ਵਿੱਚ ਗਾਇਕ ਮਾਸਟਰ ਸਲੀਮ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਮਾਸਟਰ ਸਲੀਮ  ਸਟੇਜ਼ ਉੱਤੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਮਾਸਟਰ ਸਲੀਮ ਸੁਰ ਲਗਾ ਕੇ ਕਰਨ ਔਜਲਾ ਦਾ ਮਸ਼ਹੂਰ ਗੀਤ 'ਤੌਬਾ-ਤੌਬਾ' ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਕਰਨ ਔਜਲਾ ਨੇ ਫਿਲਮ 'ਬੈਡ ਨਿਊਜ਼' ਦੇ ਵਿੱਚ ਗਾਇਆ ਹੈ। ਇਸ ਗੀਤ ਨੂੰ ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਉੱਤੇ ਫਿਲਮਾਇਆ ਗਿਆ ਹੈ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਆ ਰਹੀ ਹੈ ਤੇ ਉਹ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ

ਇਹ ਖ਼ਬਰ ਵੀ ਪੜ੍ਹੋ - ਗਿੱਪੀ ਗਰੇਵਾਲ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਪਿਆਰ ਦੇਣ ਲਈ ਫੈਨਜ਼ ਦਾ ਕੀਤਾ ਧੰਨਵਾਦ

ਦੱਸਣਯੋਗ ਹੈ ਕਿ ਮਾਸਟਰ ਸਲੀਮ ਪੰਜਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਕਲਾਕਾਰ ਹਨ। ਮਾਸਟਰ ਸਲੀਮ ਨੇ ਭਜਨ ਤੋਂ ਲੈ ਕੇ ਰੋਮਾਂਟਿਕ ਗੀਤ ਤੱਕ ਗਾਏ ਹਨ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

Priyanka

Content Editor

Related News