ਪੰਜਾਬੀ ਗਾਇਕ ਸਾਰਥੀ ਕੇ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Tuesday, Jan 30, 2024 - 11:34 AM (IST)

ਪੰਜਾਬੀ ਗਾਇਕ ਸਾਰਥੀ ਕੇ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਬੀਤੇ ਦਿਨੀਂ ਸੱਚਖੰਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨਤਮਸਤਕ ਹੋਣ ਲਈ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰੂ ਘਰ ਮੱਥਾ ਟੇਕਿਆ, ਵਾਹਿਗੁਰੂ ਜੀ ਦਾ ਸ਼ੁਕਰਾਨਾ ਦਾ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸਾਰਥੀ ਕੇ ਨੇ ਪਵਿੱਤਰ ਸਰੋਵਰ ਕੋਲ ਬੈਠ ਕੇ ਵਾਹਿਗੁਰੂ ਜੀ ਦੇ ਨਾਮ ਦਾ ਜਾਪ ਕੀਤਾ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। 

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ

ਦੱਸ ਦਈਏ ਕਿ ਇਸ ਦੌਰਾਨ ਸਾਰਥੀ ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਆਪਣੇ ਪੰਜਾਬੀ ਹੋਣ 'ਤੇ ਮਾਣ ਹੈ, ਕਿਉਂਕਿ ਮੈਂ ਗੁਰੂਆਂ ਦੀ ਧਰਤੀ 'ਤੇ ਰਹਿੰਦਾ ਹੈ। ਵਾਹਿਗੁਰੂ ਜੀ ਵੱਲੋਂ ਦਰਸ਼ਨਾਂ ਲਈ ਸੱਦਾ ਆਇਆ ਸੀ, ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਰਾਮਦਾਸ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਐਮੀ ਜੈਕਸਨ ਨੇ ਪ੍ਰੇਮੀ ਨਾਲ ਸਵਿਟਜ਼ਰਲੈਂਡ 'ਚ ਕਰਵਾਈ ਮੰਗਣੀ, ਤਸਵੀਰਾਂ ਵਾਇਰਲ

ਇਸ ਤੋਂ ਇਲਾਵਾ ਸਾਰਥੀ ਕੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਲਈ ਮੈਂ ਬਹੁਤ ਕੁਝ ਨਵਾਂ ਪਲਾਨ ਕੀਤਾ ਹੋਇਆ ਹੈ। ਉਨ੍ਹਾਂ ਨੇ ਆਪਣੇ ਸਰੋਤਿਆਂ ਦਾ ਧੰਨਵਾਦ ਕੀਤਾ। ਸਾਰਥੀ ਕੇ ਨੇ ਕਿਹਾ ਕਿ ਸਭ ਮਾਲਕ ਦੀਆਂ ਖੇਡਾਂ ਹਨ, ਉਨ੍ਹਾਂ ਨੂੰ ਮਾਲਕ ਵੱਲੋਂ ਬਿਨਾਂ ਕੁੱਝ ਮੰਗਿਆ ਸਭ ਕੁੱਝ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਰਥੀ ਕੇ ਨੇ ਕਿਹਾ ਕਿ ਵਿਅਕਤੀ ਦੇ ਰਾਹ ਵੀ ਹਮੇਸ਼ਾ ਹੀ ਅੜਿੱਕੇ ਆਉਂਦੇ ਰਹਿੰਦੇ ਹਨ ਪਰ ਵਿਅਕਤੀ ਨੂੰ ਪਾਜ਼ੀਟਿਵ ਮਾਈਡ ਨਾਲ ਅੱਗੇ ਵਧਦੇ ਰਹਿਣਾ ਚਾਹੀਦਾ ਹੈ। ਵਿਅਕਤੀ ਨੂੰ ਰੁਕਣ ਨਹੀਂ ਚਾਹੀਦਾ ਸੰਘਰਸ਼ ਤੋਂ ਬਾਅਦ ਉਹ ਆਪਣੇ ਟੀਚੇ ਨੂੰ ਜ਼ਰੂਰ ਪ੍ਰਾਪਤ ਕਰ ਲੈਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News