ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਨੇ ਦਾਦੇ ਨਾਲ ਕੀਤੀ ਰੱਜ ਕੇ ਮਸਤੀ, ਸਾਹਮਣੇ ਆਈਆਂ ਤਸਵੀਰਾਂ
Wednesday, Jan 31, 2024 - 11:04 AM (IST)
ਐਂਟਰਟੇਨਮੈਂਟ ਡੈਸਕ - ਪੰਜਾਬੀ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਬੀਤੇ ਕੁਝ ਦਿਨ ਪਹਿਲਾਂ ਵੀ ਸ਼ਹਿਨਾਜ਼ ਨੇ ਬਿਆਸ ਸਥਿਤ ਆਪਣੇ ਪਿੰਡ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਸ ਤੋਂ ਮਗਰੋਂ ਅਦਾਕਾਰਾ ਸ਼ਾਇਦ ਹੁਣ ਮੁੜ ਤੋਂ ਆਪਣੇ ਪਿੰਡ ਗਈ ਹੈ, ਕਿਉਂਕਿ ਹੁਣ ਉਸ ਨੇ ਆਪਣੇ ਦਾਦਾ ਜੀ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਦਾਦੇ ਨਾਲ ਮਸਤੀ ਕਰਦੀ ਵਿਖਾਈ ਦੇ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਦਾਦਾ ਜੀ ਨਾਲ ਹੱਸ-ਹੱਸ ਕੇ ਪੋਜ਼ ਦੇ ਰਹੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੀ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ 'ਤੇ ਆਪਣੇ ਰਿਐਕਸ਼ਨ ਦੇ ਰਹੇ ਹਨ।
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪਾਲੀਵੁੱਡ ਤੋਂ ਕੀਤੀ ਸੀ। ਬਤੌਰ ਮਾਡਲ ਉਹ ਕਈ ਪੰਜਾਬੀ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਸ਼ਹਿਨਾਜ਼ ਗਿੱਲ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ 'ਬਿੱਗ ਬੌਸ' ‘ਚ ਐਂਟਰੀ ਕੀਤੀ ਸੀ। ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਇਹ ਜੋੜੀ 'ਸਿਡਨਾਜ਼' ਦੇ ਨਾਂ ਨਾਲ ਮਸ਼ਹੂਰ ਹੋਈ ਸੀ। ਸ਼ਹਿਨਾਜ਼ ਗਿੱਲ ਹੁਣ ਤੱਕ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ, ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਥੈਂਕ ਯੂ ਫਾਰ ਕਮਿੰਗ’ ਨੂੰ ਲੈ ਕੇ ਵੀ ਉਹ ਕਾਫ਼ੀ ਚਰਚਾ ‘ਚ ਰਹੀ ਹੈ।