ਮਰਹੂਮ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਵਿਦੇਸ਼ਾਂ ''ਚ ਪੈਣਗੇ ਪਾਠ ਦੇ ਭੋਗ, ਮੂਸਾ ਪਿੰਡ ''ਚ ਲੱਗੇਗਾ ਖ਼ੂਨ ਦਾਨ ਕੈਂਪ

Saturday, May 27, 2023 - 02:10 PM (IST)

ਮਰਹੂਮ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਵਿਦੇਸ਼ਾਂ ''ਚ ਪੈਣਗੇ ਪਾਠ ਦੇ ਭੋਗ, ਮੂਸਾ ਪਿੰਡ ''ਚ ਲੱਗੇਗਾ ਖ਼ੂਨ ਦਾਨ ਕੈਂਪ

ਜਲੰਧਰ (ਬਿਊਰੋ) : ਮਰਹੂਮ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ। ਸਿੱਧੂ ਦੀ ਮੌਤ ਨੂੰ ਭਾਵੇਂ ਇੱਕ ਸਾਲ ਹੋਣ ਵਾਲਾ ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ। ਹਾਲ ਹੀ 'ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਇੰਸਟਾ ਸਟੋਰੀ 'ਤੇ ਪੁੱਤਰ ਦੀ ਪਹਿਲੀ ਬਰਸੀ ਬਾਰੇ ਜਾਣਕਾਰੀ ਦਿੱਤੀ। ਕੱਲ੍ਹ ਯਾਨੀ ਕਿ 28 ਮਈ ਦਿਨ ਐਤਵਾਰ ਨੂੰ ਪਾਠ ਦੇ ਭੋਗ ਪਾਏ ਜਾਣਗੇ।

PunjabKesari

ਦੱਸ ਦਈਏ ਕਿ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਨਾਲ ਪਿੰਡ 'ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।

PunjabKesari

ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਮੂਸੇਵਾਲਾ ਦੀ ਯਾਦ 'ਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਹੈ। ਸਿੱਧੂ ਦੀ ਬਰਸੀ ਮੌਕੇ ਕੈਨੇਡਾ ਦੇ ਸਰੀ 'ਚ ਵੀ 28 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵੀ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਪੋਸਟ 'ਚ ਦੱਸਿਆ ਗਿਆ ਹੈ ਕਿ 

PunjabKesari

ਦੱਸਣਯੋਗ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਮਾਪਿਆਂ ਨੇ ਸੋਸ਼ਲ ਮੀਡੀਆ 'ਤੇ ਵੀ ਪੁੱਤ ਨੂੰ ਇਨਸਾਫ਼ ਦਿਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਇਸੇ ਦੇ ਤਹਿਤ ਉਨ੍ਹਾਂ ਨੇ ਹਾਲ ਹੀ 'ਚ ਮੁੱਖ ਮੰਤਰੀ ਦਫ਼ਤਰ, ਚੰਡੀਗੜ੍ਹ ਸਾਹਮਣੇ ਧਰਨਾ ਵੀ ਦਿੱਤਾ ਸੀ।
 


author

sunita

Content Editor

Related News