ਸੜਕਾਂ ''ਤੇ ਸਾਈਕਲ ਚਲਾਉਂਦੇ ਦਿਸੇ ਸਿੱਧੂ ਦੇ ਪਿਤਾ ਬਲਕੌਰ ਸਿੰਘ, ਵੀਡੀਓ ਵਾਇਰਲ

02/27/2023 10:52:42 AM

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਿਹਾ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਇਸ ਵੀਡੀਓ 'ਚ ਬਲਕੌਰ ਸਿੰਘ ਸਿੱਧੂ ਸੜਕ 'ਤੇ ਸਾਈਕਲ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਸਾਦਗੀ ਭਰੇ ਅੰਦਾਜ਼ ਨੂੰ ਵੇਖ ਲੋਕ ਉਨ੍ਹਾਂ ਦੀ ਰੱਜ ਕੇ ਤਾਰੀਫ਼ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਸਿੱਧੂ ਦੇ ਪਿਤਾ ਬਲਕੌਰ ਦਾ ਇਹ ਵੀਡੀਓ ਬਹੁਤ ਪੁਰਾਣਾ ਹੈ, ਜਿਸ ਨੂੰ ਇੰਸਟੈਂਟ ਪਾਲੀਵੁੱਡ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। 

ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਬੀਤ ਚੁੱਕੇ ਹਨ ਪਰ ਉਸ ਨੂੰ ਅੱਜ ਵੀ ਯਾਦ ਕਰਕੇ ਉਸ ਦੇ ਫੈਨਜ਼ ਦੀਆਂ ਅੱਖਾਂ 'ਚ ਹੰਝੂ ਜ਼ਰੂਰ ਆ ਜਾਂਦੇ ਹਨ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਇਹ ਗੱਲ ਜ਼ਿਆਦਾ ਪਰੇਸ਼ਾਨ ਕਰ ਰਹੀ ਹੈ ਕਿ 9 ਮਹੀਨੇ ਬਾਅਦ ਵੀ ਉਸ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ। ਇਸੇ ਦੌਰਾਨ ਸਿੱਧੂ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਅਕਸਰ ਹੀ ਪੁੱਤ ਲਈ ਭਾਵੁਕ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ। ਬਲਕੌਰ ਸਿੰਘ ਤੇ ਚਰਨ ਕੌਰ ਨੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਵੀ ਚਲਾਈ ਹੋਈ ਹੈ।

ਦੱਸਣਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਨੂੰ 9 ਮਹੀਨੇ ਪੂਰੇ ਹੋ ਚੁੱਕੇ ਹਨ। ਉਸ ਦੀ ਮੌਤ ਤੋਂ ਬਾਅਦ ਹੀ ਉਸ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸੁਰਖੀਆਂ 'ਚ ਬਣੇ ਰਹਿੰਦੇ ਹਨ। 


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita