ਗਾਇਕ ਸਿੱਪੀ ਗਿੱਲ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਇਆ ‘ਕਾਰਨ ਦੱਸੋ ਨੋਟਿਸ’, ਜਾਣੋ ਪੂਰਾ ਮਾਮਲਾ

2021-07-27T12:01:27.623

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਭਾਰਤੀ ਪਸ਼ੂ ਕਲਿਆਣ ਬੋਰਡ ਵੱਲੋਂ ਗਾਇਕ ਸਿੱਪੀ ਗਿੱਲ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ ਜਿਸ ਦਾ ਜਵਾਬ ਉਸ ਨੂੰ 7 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਦੱਸ ਦੇਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤੀ ਪਸ਼ੂ ਕਲਿਆਣ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਗਾਇਕ ਸਿੱਪੀ ਗਿੱਲ ਨੇ ਆਪਣੇ ਦੋ ਗੀਤਾਂ ’ਚ ਬਿਨ੍ਹਾਂ ਆਗਿਆ ਦੇ ਇਕ ਘੋੜਾ ਅਤੇ ਇਕ ਕੁੱਤਾ ਦਿਖਾਇਆ ਸੀ।

PunjabKesari
ਇਥੇ ਦੱਸਣਯੋਗ ਹੈ ਕਿ ਅੱਜ ਦੇ ਗਾਇਕ ਆਪਣੇ ਗੀਤਾਂ ’ਚ ਸ਼ਰਾਬ ਅਤੇ ਹਥਿਆਰਾਂ ਨੂੰ ਵਧਾਵਾ ਦੇ ਰਹੇ ਹਨ। ਅਜਿਹੇ ਗਾਇਕਾਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਆਪਣੀ ਆਵਾਜ਼ ਬੁਲੰਦ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ। 

Sippy Gill Contact Address, Phone Number, House Address
ਦੱਸ ਦੱਈਏ ਕਿ ਪੰਡਿਤਰਾਓ ਪੰਜਾਬ ਅਤੇ ਪੰਜਾਬੀਅਤ ਨਾਲ ਬਹੁਤ ਪਿਆਰ ਕਰਦੇ ਹਨ। ਪਿਛਲੇ ਸਮੇਂ ਤੋਂ ਉਹ ਆਪਣੀ ਪੰਜਾਬੀ ਮਾਂ ਬੋਲੀ ਦੇ ਹੱਕ ’ਚ ਲੱਚਰ ਗਾਇਕੀ ਦੇ ਵਿਰੋਧ ’ਚ ਲੜਾਈ ਲੜ ਰਹੇ ਹਨ।  


Aarti dhillon

Content Editor Aarti dhillon