ਵਿਆਹ ਦੇ ਬੰਧਨ ’ਚ ਬੱਝੇ ਪੰਜਾਬੀ ਗਾਇਕ ਸੁੱਖ ਖਰੌੜ
Monday, Mar 01, 2021 - 02:12 PM (IST)
ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੁੱਖ ਖਰੌੜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਸੁੱਖ ਖਰੌੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਪਣੀ ਪਤਨੀ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਲੱਭ ਗਈ ਹਾਣੀ ਮੇਰੀ, ਚਲੋ ਜੀ ਦਿਓ ਵਧਾਈਆਂ, ਮੁੰਡਾ ਟੰਗਿਆ ਗਿਆ।’ ਇਸ ਤੋਂ ਇਲਾਵਾ 'The Landers' ਦੇ ਪੇਜ਼ ’ਤੇ ਵੀ ਸੁੱਖ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਸਿੰਗਰ ਹਰਸ਼ਦੀਪ ਕੌਰ ਦੀ ਹੋਈ ਗੋਦ ਭਰਾਈ, ਤਸਵੀਰਾਂ ਆਈਆਂ ਸਾਹਮਣੇ
ਦੱਸ ਦੇਈਏ ਕਿ ਸੁੱਖ ਖਰੌੜ ਆਪਣੇ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਘੋਲ ਨੂੰ ਵੀ ਗਾਇਕ ਸੁੱਖ ਖਰੌੜ ਨੇ ਆਪਣਾ ਸਮਰਥਨ ਦਿੱਤਾ ਹੈ ਅਤੇ ਉਹ ਲਗਾਤਾਰ ਕਿਸਾਨਾਂ ਦੇ ਸਮਰਥਨ ਵਿਚ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੇ ਕਰਵਾਇਆ ਮੋਤੀਆਬਿੰਦ ਦਾ ਆਪ੍ਰੇਸ਼ਨ, ਅੱਜ ਹਸਪਤਾਲ ਤੋਂ ਹੋਣਗੇ ਡਿਸਚਾਰਜ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।