ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

12/22/2020 12:44:12 PM

ਮੁੰਬਈ  (ਬਿਊਰੋ) —  ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਹਰ ਕੋਈ ਯਾਦ ਕਰ ਰਿਹਾ ਹੈ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸ ਦਈਏ ਕਿ ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸ਼ੁਭਾਇਮਾਨ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sukshinder Shinda (@sukshindershinda)


ਕਲਗੀਧਰ ਪਾਤਸ਼ਾਹ ਦੇ ਛੋਟੇ ਬਹਾਦਰ ਸਪੂਤ ਸ੍ਰੀ ਅਨੰਦਪੁਰ ਸਾਹਿਬ ਦੀ ਭਿਆਨਕ ਜੰਗ ਸਮੇਂ ਮਾਤਾ ਗੁਜਰੀ ਸਮੇਤ, ਗੁਰਦੁਆਰਾ ਪਰਿਵਾਰ ਵਿਛੋੜਾ ਦੇ ਸਥਾਨ ਤੋਂ ਖਾਲਸਾਈ ਪਰਿਵਾਰ ਨਾਲੋਂ ਵਿਛੜ ਗਏ।

 
 
 
 
 
View this post on Instagram
 
 
 
 
 
 
 
 
 
 
 

A post shared by Sukshinder Shinda (@sukshindershinda)

ਘਰੇਲੂ ਨੌਕਰ, ਗੰਗੂ ਬ੍ਰਾਹਮਣ ਦੀ ਗਦਾਰੀ ਕਾਰਨ ਛੋਟੇ ਸਾਹਿਜ਼ਾਦਿਆਂ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ 'ਚ ਪੇਸ਼ ਕੀਤਾ ਗਿਆ। ਸਿੱਖ ਧਰਮ ਨੂੰ ਛੱਡਣ ਤੇ ਇਸਲਾਮ ਕਬੂਲ਼ ਕਰਨ ਲਈ ਸਾਹਿਬਜ਼ਾਦਿਆਂ ਨੂੰ ਸੰਸਾਰਿਕ ਤੇ ਪ੍ਰਮਾਥਿਕ ਲਾਲਚ ਤੇ ਡਰਾਵੇ ਦਿੱਤੇ ਗਏ। ਜਦ ਸਾਹਿਬਜ਼ਾਦੇ ਕਿਸੇ ਲਾਲਚ-ਡਰਾਵੇ ਨੂੰ ਨਾ ਮੰਨੇ ਤਾਂ ਜ਼ਾਲਮਾਂ ਉਨ੍ਹਾਂ ਮਾਸੂਮ ਜਿੰਦਾਂ ਨੂੰ ਨੀਹਾਂ 'ਚ ਚਿਣਵਾ-ਕਤਲ ਕਰਵਾ ਦਿਤਾ। ਵਿਸ਼ਵ ਇਤਿਹਾਸ ਦਾ ਇਹ ਲਾਸਾਨੀ ਸ਼ਹੀਦੀ ਸਾਕਾ 13 ਪੋਹ, 1761 'ਚ ਵਾਪਰਿਆ।

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਰਾਏ ਹੈ? ਸਾਨੂੰ ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

 

sunita

This news is Content Editor sunita