ਗਾਇਕਾ ਸੁਨੰਦਾ ਸ਼ਰਮਾ ਨੇ ਗੋਲਗੱਪੇ ਵੇਚਦੇ ਦਾ ਮਜ਼ਾਕੀਆ ਵੀਡੀਓ ਕੀਤਾ ਸਾਂਝਾ

Tuesday, Sep 17, 2024 - 02:14 PM (IST)

ਗਾਇਕਾ ਸੁਨੰਦਾ ਸ਼ਰਮਾ ਨੇ ਗੋਲਗੱਪੇ ਵੇਚਦੇ ਦਾ ਮਜ਼ਾਕੀਆ ਵੀਡੀਓ ਕੀਤਾ ਸਾਂਝਾ

ਜਲੰਧਰ (ਬਿਊਰੋ)– ਗਾਇਕਾ ਸੁਨੰਦਾ ਸ਼ਰਮਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੰਜਾਬੀ ਮਨੋਰੰਜਨ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਆਪਣੇ ਗੀਤਾਂ ਨਾਲ ਸੁਨੰਦਾ ਸ਼ਰਮਾ ਹਮੇਸ਼ਾ ਪ੍ਰਸ਼ੰਸਕਾਂ ਦੇ ਦਿਲਾਂ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਹਿੰਦੀ ਹੈ। ਗੀਤਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਚਾਹੁਣ ਵਾਲਿਆਂ ਲਈ ਸੁਨੰਦਾ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਵਿੱਚ ਸੁਨੰਦਾ ਸੋਸ਼ਲ ਮੀਡੀਆ ਨੇ ਇੱਕ ਮਜ਼ਾਕੀਆ ਵੀਡੀਓ ਸਾਂਝੀ ਕੀਤੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 

 
 
 
 
 
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਹਾਲ ਹੀ ਦੇ ਵਿੱਚ ਉਨ੍ਹਾਂ ਨੇ ਇਕ ਵੀਡਿਓ ਪੋਸਟ ਕੀਤੀ ਹੈ, ਜਿਸ ਵਿੱਚ ਉਹ ਗੋਲਗਪੇ ਵੇਚਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਉੱਤੇ ਵੀਡਿਓ ਪੋਸਟ ਕੀਤੀ ਹੈ। ਵੀਡਿਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਨੇ ਗੋਲਗੱਪਿਆਂ ਦੀ ਰੇਹੜੀ ਲਾਈ ਹੈ ਅਤੇ ਰੇਹੜੀ ਦੇ ਕੋਲ ਲੋਕਾਂ ਦੀ ਕਾਫੀ ਭੀੜ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੋਸਟ ਦੀ ਕੈਪਸ਼ਨ ਵਿੱਚ ਲਿਖਿਆ ਕਿ Vekhaan han, kiwen khalote ne Line ch😂😂।ਸੁਨੰਦਾ ਲੋਕਾਂ ਨਾਲ ਮਜ਼ਾਕਿਆ ਤਰੀਕੇ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ ਅਤੇ ਤੁਸੀਂ ਇਸ ਨੂੰ ਸੁਣ ਕੇ ਹੱਸ-ਹੱਸ ਕੇ ਲੋਟਪੋਟ ਹੋ ਜਾਵੋਗੇ। ਇਸ ਵੀਡੀਓ ਨੂੰ 2 ਕਰੋੜ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News