ਗਾਇਕ ਸਿੱਪੀ ਗਿੱਲ ਦਾ ਨੇਕ ਉਪਰਾਲਾ, ਲੋੜਵੰਦ ਲੋਕਾਂ ਦਾ ਫੜ੍ਹਿਆ ਹੱਥ, ਇੰਝ ਕਰ ਰਹੇ ਨੇ ਮਦਦ

06/29/2024 9:35:12 AM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਗਾਇਕ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਇਸ ਵੀਡੀਓ 'ਚ ਸਿੱਪੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਸ  ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਨਾਲ ਉਨ੍ਹਾਂ ਦੇ ਦੋ ਹੋਰ ਸਾਥੀ ਵੀ ਮੌਜੂਦ ਹਨ।   

PunjabKesari

ਦੱਸ ਦਈਏ ਕਿ ਗਾਇਕ ਸਿੱਪੀ ਗਿੱਲ ਦੇ ਉਪਰਾਲੇ ਦੀ ਲੋਕ ਵੀ ਸ਼ਲਾਘਾ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਇਸ ਕੰਮ ਦੀ ਤਾਰੀਫ਼ ਕੀਤੀ ਜਾ ਰਹੀ ਹੈ।

PunjabKesari

ਇਸ ਦੇ ਨਾਲ ਹੀ ਲੋਕ ਉਨ੍ਹਾਂ ਨੂੰ ਹੱਲਾਸ਼ੇਰੀ ਦੇ ਰਹੇ ਹਨ ਕਿਉਂਕਿ ਆਪਣੇ ਲਈ ਤਾਂ ਹਰ ਕੋਈ ਜਿਊਂਦਾ ਹੈ ਜੋ ਦੂਜਿਆਂ ਲਈ ਜੀਵੇ ਅਜਿਹੇ ਬਹੁਤ ਹੀ ਘੱਟ ਲੋਕ ਹਨ। ਸਿੱਪੀ ਗਿੱਲ ਵੀ ਉਨ੍ਹਾਂ ਚੋਂ ਇੱਕ ਹਨ, ਜੋ ਦੂਜਿਆਂ ਦੀ ਮਦਦ ਲਈ ਅੱਗੇ ਆਏ ਹਨ।

PunjabKesari

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਬਾਅਦ 'ਚ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਕਦਮ ਰੱਖਿਆ ਅਤੇ ਜੱਦੀ ਸਰਦਾਰ, ਮਰਜਾਣੇ, ਟਾਈਗਰ ਸਣੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ। 

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News