ਸਿੱਪੀ ਗਿੱਲ ਨੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਪੁੱਤਰ ਦਾ ਜਨਮਦਿਨ, ਵੇਖੋ ਖ਼ੂਬਸੂਰਤ ਤਸਵੀਰਾਂ

2021-10-13T14:19:30.343

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਨੇ ਹਾਲ ਹੀ 'ਚ ਆਪਣੇ ਪੁੱਤਰ ਜੁਝਾਰ ਸਿੰਘ ਦਾ ਜਨਮਦਿਨ ਮਨਾਇਆ। ਇਸ ਖ਼ਾਸ ਮੌਕੇ ਦੀ ਇਕ ਵੀਡੀਓ ਤੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਸ ਵੀਡੀਓ 'ਚ ਸਿੱਪੀ ਗਿੱਲ ਆਪਣੇ ਪਰਿਵਾਰ ਨਾਲ ਆਪਣੇ ਪੁੱਤਰ ਦਾ ਦੂਜਾ ਜਨਮਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਆਪਣੇ ਪੁੱਤਰ ਦਾ ਜਨਮਦਿਨ ਮਨਾ ਰਹੇ ਹਨ ਅਤੇ ਉਸ ਦੇ ਜਨਮਦਿਨ 'ਤੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਇਹ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦਈਏ ਕਿ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ। ਇਸ ਦੇ ਨਾਲ ਹੀ ਉਹ ਫ਼ਿਲਮਾਂ 'ਚ ਵੀ ਅਦਾਕਾਰੀ ਕਰਦੇ ਦਿਖਾਈ ਦੇ ਚੁੱਕੇ ਹਨ।

PunjabKesari

ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ 'ਜੱਦੀ ਸਰਦਾਰ' ਆਈ ਸੀ। ਇਸ ਫ਼ਿਲਮ 'ਚ ਉਨ੍ਹਾਂ ਨਾਲ ਦਿਲਪ੍ਰੀਤ ਢਿੱਲੋਂ, ਗੁੱਗੂ ਗਿੱਲ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਕਿਸਾਨਾਂ ਨੂੰ ਵੀ ਲਗਾਤਾਰ ਸਮਰਥਨ ਦਿੰਦੇ ਨਜ਼ਰ ਆਏ ਹਨ।

PunjabKesari

ਉਹ ਕਈ ਵਾਰ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ 'ਚ ਵੀ ਸ਼ਾਮਲ ਹੋ ਚੁੱਕੇ ਹਨ।

PunjabKesari

PunjabKesari

 


sunita

Content Editor

Related News