ਮਸ਼ਹੂਰ ਇਨਫਲੂੰਸਰ ਦੀ ਨਿੱਜੀ ਵੀਡੀਓ ਵਾਇਰਲ,  ਇੰਟਰਨੈੱਟ 'ਤੇ ਮਚੀ ਤੜਥੱਲੀ

Tuesday, Nov 19, 2024 - 02:46 PM (IST)

ਐਟਰਟੇਨਮੈਂਟ ਡੈਸਕ- ਪਾਕਿਸਤਾਨ ਦੀ ਮਸ਼ਹੂਰ ਟੀਵੀ ਹੋਸਟ ਅਤੇ ਇਨਫਲੂੰਸਰ ਮਥੀਰਾ ਇੱਕ ਵਾਰ ਫਿਰ ਸੁਰਖੀਆਂ 'ਚ ਹੈ, ਇਸ ਵਾਰ ਉਸ ਦੀ ਸੋਸ਼ਲ ਮੀਡੀਆ 'ਤੇ ਨਿੱਜੀ ਵੀਡੀਓ ਵਾਇਰਲ ਹੋਣ ਨਾਲ ਸਨਸਨੀ ਮਚਾ ਦਿੱਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲੀ ਹੈ, ਜਿਸ 'ਚ ਮਥਿਰਾ ਕਥਿਤ ਤੌਰ 'ਤੇ ਇਤਰਾਜ਼ਯੋਗ ਸਥਿਤੀ 'ਚ ਨਜ਼ਰ ਆ ਰਹੀ ਹੈ। ਹਾਲਾਂਕਿ ਹੁਣ ਕੁਝ ਲੋਕ ਵੀਡੀਓ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾ ਰਹੇ ਹਨ, ਦੂਜੇ ਪਾਸੇ ਮਥੀਰਾ ਨੇ ਵੀ ਇਸ ਮੁੱਦੇ 'ਤੇ ਆਪਣੀ ਰਾਏ ਜ਼ਾਹਰ ਕੀਤੀ ਹੈ ਅਤੇ ਇਸ ਖਬਰ ਨੂੰ ਜੰਗਲ ਦੀ ਅੱਗ ਵਾਂਗ ਫੈਲਦੀ ਦੇਖ ਕੇ ਉਸ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬੀ ਗਾਇਕ KV ਢਿੱਲੋਂ ਨੂੰ ਧਮਕੀ, ਜਿੰਨੀ ਮਰਜ਼ੀ ਲੈ ਲਾ ਸਕਿਓਰਿਟੀ

ਵੀਡੀਓ ਲੀਕ ਹੋਣ ਤੋਂ ਬਾਅਦ ਦਿੱਤਾ ਸਪੱਸ਼ਟੀਕਰਨ
ਮਥੀਰਾ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਬਿਆਨ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਨਿੱਜੀ ਵੀਡੀਓ ਦੇ ਕਥਿਤ ਲੀਕ ਹੋਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹਾ, 'ਮੇਰੇ ਨਾਮ ਅਤੇ ਫੋਟੋਸ਼ੂਟ ਦੀਆਂ ਤਸਵੀਰਾਂ ਦਾ ਲੋਕ ਗਲਤ ਇਸਤੇਮਾਲ ਕਰ ਰਹੇ ਹਨ। ਇਨ੍ਹਾਂ ਵਿਚ ਨਕਲੀ ਚੀਜ਼ਾਂ ਜੋੜੀਆਂ ਜਾ ਰਹੀਆਂ ਹਨ। ਕਿਰਪਾ ਕਰਕੇ ਤੁਸੀਂ ਲੋਕ ਸ਼ਰਮ ਕਰੋ। ਮੈਨੂੰ ਇਨ੍ਹਾਂ ਗੰਦੀਆਂ ਚੀਜ਼ਾਂ ਤੋਂ ਦੂਰ ਰੱਖੋ।ਸਪੱਸ਼ਟੀਕਰਨ ਦਿੰਦੇ ਹੋਏ ਮਥੀਰਾ ਨੇ ਇਹ ਵੀ ਦੱਸਿਆ ਕਿ ਉਸ ਨਾਲ 2 ਸਾਲ ਪਹਿਲਾਂ ਵੀ ਅਜਿਹੀ ਘਟਨਾ ਵਾਪਰੀ ਸੀ। ਉਸ ਸਮੇਂ ਉਸ ਨੇ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ। ਹੁਣ ਜਦੋਂ ਇਹ ਵੀਡੀਓ ਕਥਿਤ ਤੌਰ 'ਤੇ ਦੁਬਾਰਾ ਲੀਕ ਹੋਇਆ ਤਾਂ ਮਥੀਰਾ ਨੇ ਇਸ ਨੂੰ ਸਾਜ਼ਿਸ਼ ਦੱਸਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਗੱਲਾਂ ਨੂੰ ਬਿਲਕੁਲ ਨਾ ਫੈਲਾਉਣ।

 

 ਮਥੀਰਾ ਦੇ ਸਪੋਰਟ 'ਚ ਆਏ ਫੈਨਜ਼
ਮਥੀਰਾ ਦੇ ਸਮਰਥਨ 'ਚ ਉਨ੍ਹਾਂ ਦੇ ਕਈ ਪ੍ਰਸ਼ੰਸਕ ਸਾਹਮਣੇ ਆਏ ਹਨ। ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਉਪਭੋਗਤਾਵਾਂ ਨੇ ਇਸ ਘਟਨਾ ਨੂੰ ਇੱਕ ਸੰਗਠਿਤ ਮੁਹਿੰਮ ਵਜੋਂ ਦੇਖਿਆ ਅਤੇ ਇਸ ਦੇ ਖਿਲਾਫ ਸਖ਼ਤ ਪ੍ਰਤੀਕਿਰਿਆ ਦਿੱਤੀ। ਉਸ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਔਰਤਾਂ ਲਈ ਬਹੁਤ ਨੁਕਸਾਨਦੇਹ ਹੋ ਸਕਦੀਆਂ ਹਨ, ਖਾਸ ਤੌਰ 'ਤੇ ਉਨ੍ਹਾਂ ਲਈ ਜੋ ਜਨਤਕ ਹਸਤੀਆਂ ਹਨ। ਕਈ ਲੋਕਾਂ ਨੇ ਇਸ ਦੇ ਲਈ ਸਖਤ ਡਿਜੀਟਲ ਕਾਨੂੰਨਾਂ ਦੀ ਜ਼ਰੂਰਤ ਦੀ ਗੱਲ ਵੀ ਕੀਤੀ, ਤਾਂ ਜੋ ਅਜਿਹੇ ਵੀਡੀਓਜ਼ ਅਤੇ ਸਮੱਗਰੀ ਦੇ ਪ੍ਰਚਾਰ ਨੂੰ ਕੰਟਰੋਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਇੰਡਸਟਰੀ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਨੇ ਕੈਂਸਰ ਤੋਂ ਹਾਰੀ ਜੰਗ

ਤੁਹਾਨੂੰ ਦੱਸ ਦੇਈਏ ਕਿ ਮਥੀਰਾ ਦਾ ਕਰੀਅਰ ਹਮੇਸ਼ਾ ਹੀ ਵਿਵਾਦਾਂ ਵਿੱਚ ਘਿਰਿਆ ਰਿਹਾ ਹੈ। ਉਹ ਆਪਣੇ ਬੋਲਡ ਅਤੇ ਖੁੱਲ੍ਹੇ ਵਿਚਾਰਾਂ ਲਈ ਜਾਣੀ ਜਾਂਦੀ ਹੈ, ਜਿਸ ਕਾਰਨ ਉਹ ਅਕਸਰ ਆਲੋਚਨਾ ਦਾ ਸ਼ਿਕਾਰ ਹੋਈ ਹੈ। ਅਜਿਹੇ 'ਚ ਇਸ ਵੀਡੀਓ ਨੇ ਉਨ੍ਹਾਂ ਦੀ ਇਮੇਜ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News