ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ''ਤੇ ਸੋਸ਼ਲ ਮੀਡੀਆ Influencer ਨੇ ਤੋੜੀ ਚੁੱਪੀ, ਲੋਕਾਂ ਨੂੰ ਕਰ''ਤੀ ਇਹ ਅਪੀਲ
Thursday, Dec 18, 2025 - 09:58 AM (IST)
ਐਂਟਰਟੇਨਮੈਂਟ ਡੈਸਕ- ਭਾਰਤ ਦੀਆਂ ਸਭ ਤੋਂ ਮਸ਼ਹੂਰ ਗੇਮਿੰਗ ਇਨਫਲੂਐਂਸਰਾਂ ਵਿੱਚੋਂ ਇੱਕ ਪਾਇਲ ਗੇਮਿੰਗ ਹਾਲ ਹੀ ਵਿੱਚ ਇੱਕ ਆਨਲਾਈਨ ਵਿਵਾਦ ਕਾਰਨ ਚਰਚਾ ਵਿੱਚ ਆ ਗਈ ਹੈ। ਸੋਸ਼ਲ ਮੀਡੀਆ ’ਤੇ ਇੱਕ MMS ਵੀਡੀਓ ਵਾਇਰਲ ਹੋਇਆ, ਜਿਸ ਨਾਲ ਗਲਤ ਤਰੀਕੇ ਨਾਲ ਪਾਇਲ ਦਾ ਨਾਮ ਜੋੜਿਆ ਗਿਆ। ਬਿਨਾਂ ਕਿਸੇ ਪੁਸ਼ਟੀ ਜਾਂ ਸਬੂਤ ਦੇ ਕਈ ਯੂਜ਼ਰਾਂ ਨੇ ਅਟਕਲਾਂ ਲਗਾਈਆਂ ਕਿ ਵੀਡੀਓ ਵਿੱਚ ਦਿਖ ਰਹੀ ਔਰਤ ਪਾਇਲ ਹੈ।
ਇਹ ਵੀ ਪੜ੍ਹੋ: ਨਹੀਂ ਰਹੀ ਭਾਰਤ ਦੀ ਪਹਿਲੀ Femina Miss India ! 81 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਪਾਇਲ ਨੇ ਜਾਰੀ ਕੀਤਾ ਬਿਆਨ
ਇਸ ਮਾਮਲੇ ’ਤੇ ਪਾਇਲ ਨੇ ਬੁੱਧਵਾਰ, 17 ਦਸੰਬਰ ਨੂੰ ਇੱਕ ਲੰਮਾ ਬਿਆਨ ਜਾਰੀ ਕਰਦਿਆਂ ਸਾਫ਼ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖ ਰਹੀ ਔਰਤ ਉਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦਾ ਉਨ੍ਹਾਂ ਦੀ ਜ਼ਿੰਦਗੀ, ਪਸੰਦ ਜਾਂ ਪਛਾਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਦੇ ਨਾਮ ਅਤੇ ਤਸਵੀਰ ਦੇ ਗਲਤ ਇਸਤੇਮਾਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰਿਆ ਹਾਲੀਵੁੱਡ ਦਾ ਮਸ਼ਹੂਰ ਅਦਾਕਾਰ; ਆਖਰੀ ਸੰਦੇਸ਼ 'ਚ ਲੋਕਾਂ ਨੂੰ ਕੀਤੀ ਇਹ ਅਪੀਲ

ਪਾਇਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਤੌਰ ’ਤੇ ਉਹ ਨਕਾਰਾਤਮਕਤਾ ’ਤੇ ਚੁੱਪ ਰਹਿਣ ’ਚ ਵਿਸ਼ਵਾਸ ਕਰਦੀ ਹੈ, ਪਰ ਇਹ ਮਾਮਲਾ ਸਪਸ਼ਟਤਾ ਅਤੇ ਆਵਾਜ਼ ਉਠਾਉਣ ਦੀ ਮੰਗ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਦਾ ਕੰਟੈਂਟ ਹਾਨੀ-ਰਹਿਤ ਨਹੀਂ, ਸਗੋਂ ਬਹੁਤ ਨੁਕਸਾਉਣ ਪਹੁੰਚਾਉਣ ਵਾਲਾ ਹੈ, ਜੋ ਕਈ ਔਰਤਾਂ ਦੀ ਅਕਸ ਨੂੰ ਨੁਕਸਾਨ ਪਹੁੰਚਾਉਂਦਾ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ Citizenship ਕਾਨੂੰਨ 'ਚ ਕੀਤਾ ਵੱਡਾ ਬਦਲਾਅ, ਹੁਣ ਆਸਾਨੀ ਨਾਲ ਮਿਲੇਗੀ ਨਾਗਰਿਕਤਾ
25 ਸਾਲਾ ਪਾਇਲ ਨੇ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੱਗਰੀ ਨੂੰ ਕਿਸੇ ਵੀ ਰੂਪ ਵਿੱਚ ਸਾਂਝਾ ਨਾ ਕਰਨ ਅਤੇ ਅਟਕਲਾਂ ਤੋਂ ਬਚਣ। ਨਾਲ ਹੀ ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਸਮਰਥਨ ਅਤੇ ਭਰੋਸਾ ਜਤਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ ਹੈ।
