‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਟਾਈਟਲ ਟਰੈਕ ਬਣਿਆ ਲੋਕਾਂ ਦੀ ਪਸੰਦ (ਵੀਡੀਓ)

06/27/2022 1:24:12 PM

ਚੰਡੀਗੜ੍ਹ (ਬਿਊਰੋ)– ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੇ ਟਰੇਲਰ ਤੋਂ ਬਾਅਦ ਹੁਣ ਲੋਕ ਇਸ ਦੇ ਟਾਈਟਲ ਟਰੈਕ ਨੂੰ ਵੀ ਖ਼ੂਬ ਪਸੰਦ ਕਰ ਰਹੇ ਹਨ। ਗੀਤ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਟਾਈਟਲ ਟਰੈਕ ਇਕ ਬੀਟ ਸੌਂਗ ਹੈ, ਜਿਸ ਨੂੰ ਸੁਣ ਤੁਹਾਡਾ ਵੀ ਭੰਗੜਾ ਪਾਉਣ ਨੂੰ ਦਿਲ ਕਰ ਉਠੇਗਾ। ਗੀਤ ਨੂੰ ਗੁਰਨਾਮ ਭੁੱਲਰ ਨੇ ਖ਼ੁਦ ਆਪਣੀ ਸੁਰੀਲੀ ਆਵਾਜ਼ ’ਚ ਗਾਇਆ ਹੈ, ਜੋ ਦਰਸ਼ਕਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਸ ’ਤੇ ਰੀਲਸ, ਸ਼ਾਰਟਸ ਤੇ ਸਟੋਰੀ ਬਣਾਉਣ ਲਈ ਮਜਬੂਰ ਕਰੇਗਾ। ਦਿਲਾਂ ਨੂੰ ਜਿੱਤਣ ਵਾਲੇ ਇਸ ਗੀਤ ’ਚ ਲਾਡੀ ਗਿੱਲ ਵਲੋਂ ਜ਼ਬਰਦਸਤ ਸੰਗੀਤ ਤਿਆਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੇ. ਆਰ. ਕੇ. ਨੇ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦੇ ਪੋਸਟਰ ਨੂੰ ਦੱਸਿਆ ਕਾਪੀ, ਪੜ੍ਹੋ ਕੀ ਲਿਖਿਆ

ਦੱਸ ਦੇਈਏ ਕਿ ਗੀਤ ਨੂੰ ਯੂਟਿਊਬ ’ਤੇ ਖ਼ਬਰ ਲਿਖੇ ਜਾਣ ਤਕ 2.3 ਮਿਲੀਅਨ (23 ਲੱਖ) ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦੀ ਗੱਲ ਕਰੀਏ ਤਾਂ ਇਹ ਦਰਸ਼ਕਾਂ ਨੂੰ ਪਿਆਰ, ਰੋਮਾਂਸ ਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਭਾਵਨਾਵਾਂ ਦੇਖਣ ਨੂੰ ਮਿਲਣਗੀਆਂ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨਾ ਇੰਨਾ ਆਸਾਨ ਨਹੀਂ ਹੁੰਦਾ ਸੀ। ਇਹ ਉਲਝਣ ਭਰੀ ਪ੍ਰੇਮ ਕਹਾਣੀ ਦੇਖਣਾ ਦਿਲਚਸਪ ਹੋਵੇਗਾ। 

ਇਹ ਫ਼ਿਲਮ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ ਤੇ ਸ਼ਿਤਿਜ ਚੌਧਰੀ ਵਲੋਂ ਨਿਰਦੇਸ਼ਿਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਵਲੋਂ ਪੇਸ਼ ਕੀਤੀ ਗਈ ਹੈ। ਫ਼ਿਲਮ 8 ਜੁਲਾਈ, 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh