ਗੁਰਨਾਮ ਤੇ ਸਰਗੁਣ ਦੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਜ਼ਬਰਦਸਤ ਟਰੇਲਰ ਰਿਲੀਜ਼ (ਵੀਡੀਓ)

Wednesday, Jun 22, 2022 - 12:55 PM (IST)

ਗੁਰਨਾਮ ਤੇ ਸਰਗੁਣ ਦੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦਾ ਜ਼ਬਰਦਸਤ ਟਰੇਲਰ ਰਿਲੀਜ਼ (ਵੀਡੀਓ)

ਚੰਡੀਗੜ੍ਹ (ਬਿਊਰੋ)– ‘ਸਹੁਰਿਆਂ ਦਾ ਪਿੰਡ ਆ ਗਿਆ’ ਫ਼ਿਲਮ ਦਾ ਜ਼ਬਰਦਸਤ ਟਰੇਲਰ ਰਿਲੀਜ਼ ਹੋ ਚੁੱਕਾ ਹੈ। ਹਾਲ ਹੀ ’ਚ ਫ਼ਿਲਮ ਦਾ ਐਲਾਨ ਕੀਤਾ ਗਿਆ ਸੀ, ਜਿਸ ਨੇ ਦਰਸ਼ਕਾਂ ਦੇ ਉਤਸ਼ਾਹ ਨੂੰ ਵਧਾ ਦਿੱਤਾ ਸੀ। ਹੁਣ ਟਰੇਲਰ ਦੇਖਣ ਤੋਂ ਬਾਅਦ ਦਰਸ਼ਕਾਂ ਦੀਆਂ ਉਮੀਦਾਂ ਹੋਰ ਵੀ ਵੱਧ ਗਈਆਂ ਹਨ। ਕਹਾਣੀ ਦੇ ਲਿਹਾਜ਼ ਨਾਲ ਫ਼ਿਲਮ ਬੇਹੱਦ ਮਜ਼ੇਦਾਰ ਹੋਣ ਵਾਲੀ ਹੈ। ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਹਨ, ਜੋ ਜਵਾਈ, ਫੁੱਫੜ, ਨਵੇਂ ਵਿਆਹੇ ਜੋੜੇ, ਰਿਸ਼ਤਿਆਂ ਆਦਿ ਨੂੰ ਦਰਸਾਉਂਦੀਆਂ ਹਨ ਪਰ ਇਸ ਫ਼ਿਲਮ ’ਚ ਜੋੜੇ ਤੇ ਉਨ੍ਹਾਂ ਦੇ ਵਿਆਹ ਦੇ ਆਲੇ-ਦੁਆਲੇ ਇੰਨੀ ਹਫੜਾ-ਦਫੜੀ ਹੈ, ਜੋ ਦੇਖ ਕੇ ਦਰਸ਼ਕਾਂ ਦੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹਨ। ਉਥੇ ਹੀ ਕਲੇਸ਼ ਤੇ ਉਲਝਣ ਤੋਂ ਬਾਅਦ ਦਾ ਪਿਆਰ ਦੇਖ ਕੇ ਦਰਸ਼ਕ ਭਾਵੁਕ ਵੀ ਹੋਣਗੇ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

ਫ਼ਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਤੇ ਬਹੁਤ ਸਾਰੀਆਂ ਮਜ਼ੇਦਾਰ ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ’ਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨਾ ਇੰਨਾ ਆਸਾਨ ਨਹੀਂ ਹੁੰਦਾ ਸੀ। ਇਹ ਉਲਝਣ ਭਰੀ ਪ੍ਰੇਮ ਕਹਾਣੀ ਦੇਖਣਾ ਦਿਲਚਸਪ ਹੋਵੇਗਾ।

ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ‘ਸਹੁਰਿਆਂ ਦਾ ਪਿੰਡ ਆ ਗਿਆ’ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਹੁਣ ਪ੍ਰਸ਼ੰਸਕ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸ਼ਾਹਿਤ ਹਨ। ਇਸ ਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫ਼ਿਲਮ ’ਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਫ਼ਿਲਮ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ ਤੇ ਸ਼ਿਤਿਜ ਚੌਧਰੀ ਵਲੋਂ ਨਿਰਦੇਸ਼ਿਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫ਼ਿਲਮ ਪ੍ਰੋਡਕਸ਼ਨ, ਨਿਊ ਏਰਾ ਫ਼ਿਲਮਜ਼ ਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਵਲੋਂ ਪੇਸ਼ ਕੀਤੀ ਗਈ ਹੈ। ਫ਼ਿਲਮ 8 ਜੁਲਾਈ, 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

ਨੋਟ– ਫ਼ਿਲਮ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News