''ਕਲੀ ਜੋਟਾ'' ਦੇ ਨਿਰਦੇਸ਼ਕ ਹੀ ਕਰ ਰਹੇ ਨੇ ਅਜੇ ਦੇਵਗਨ ਦੀ ਇਸ ਫ਼ਿਲਮ ਨੂੰ ਡਾਇਰੈਕਟ

Wednesday, Aug 07, 2024 - 01:24 PM (IST)

ਜਲੰਧਰ (ਬਿਊਰੋ) : ਬਾਲੀਵੁੱਡ ਸਟਾਰ ਅਜੇ ਦੇਵਗਨ ਦੀ ਨਵੀਂ ਅਤੇ ਬਹੁ-ਚਰਚਿਤ ਸੀਕਵਲ ਫ਼ਿਲਮ 'ਸਨ ਆਫ ਸਰਦਾਰ 2' ਯੂਕੇ ਵਿਖੇ ਫਲੌਰ 'ਤੇ ਪੁੱਜ ਗਈ ਹੈ, ਜਿਸ ਦਾ ਨਿਰਦੇਸ਼ਨ ਪੰਜਾਬੀ ਸਿਨੇਮਾ ਦੇ ਸਫ਼ਲਤਮ ਨਿਰਦੇਸ਼ਕਾਂ 'ਚ ਅਪਣਾ ਸ਼ੁਮਾਰ ਕਰਵਾਉਂਦੇ ਵਿਜੇ ਕੁਮਾਰ ਅਰੋੜਾ ਕਰ ਰਹੇ ਹਨ, ਜੋ ਇਸ ਫ਼ਿਲਮ ਨਾਲ ਬਤੌਰ ਨਿਰਦੇਸ਼ਕ ਹਿੰਦੀ ਸਿਨੇਮਾ 'ਚ ਇੱਕ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਆਗਾਜ਼ ਕਰਨ ਜਾ ਰਹੇ ਹਨ। 'ਜੀਓ ਸਟੂਡਿਓਜ਼', 'ਦੇਵਗਨ ਫਿਲਮਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਸੁਯੰਕਤ ਰੂਪ 'ਚ ਨਿਰਮਿਤ ਕੀਤੀ ਜਾ ਰਹੀ ਇਸ ਕਾਮੇਡੀ ਡ੍ਰਾਮੈਟਿਕ ਫ਼ਿਲਮ ਦਾ ਨਿਰਮਾਣ ਅਜੇ ਦੇਵਗਨ, ਕੁਮਾਰ ਮੰਗਤ ਪਾਠਕ, ਜਯੋਤੀ ਦੇਸ਼ਪਾਂਡੇ, ਐਨ ਆਰ ਪਚੀਸੀਆ ਅਤੇ ਪ੍ਰਵੀਨ ਤਲਰੇਜਾ ਕਰ ਰਹੇ ਹਨ, ਜਿਨ੍ਹਾਂ ਵੱਲੋਂ ਵਿਸ਼ਾਲ ਕੈਨਵਸ ਅਧੀਨ ਬਣਾਈ ਜਾ ਰਹੀ ਇਸ ਫ਼ਿਲਮ ਦੀ ਸ਼ੂਟਿੰਗ ਅਗਲੇ ਕਈ ਦਿਨਾਂ ਤੱਕ ਲੰਡਨ ਵਿਖੇ ਜਾਰੀ ਰਹੇਗੀ, ਜਿਸ 'ਚ ਬਾਲੀਵੁੱਡ ਦੇ ਕਈ ਨਾਮੀ ਗਿਰਾਮੀ ਐਕਟਰਜ਼ ਹਿੱਸਾ ਲੈਣਗੇ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਹਾਲ ਹੀ ਦੇ ਸਮੇਂ 'ਚ ਸਾਹਮਣੇ ਆਈਆਂ ਅਤੇ ਸੁਪਰ-ਡੁਪਰ ਹਿੱਟ ਰਹੀਆਂ 'ਕਲੀ ਜੋਟਾ' ਅਤੇ 'ਗੋਡੇ ਗੋਡੇ ਚਾਅ' ਦਾ ਨਿਰਦੇਸ਼ਨ ਕਰ ਚੁੱਕੇ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਦੀ ਨਿਰਦੇਸ਼ਕ ਦੇ ਰੂਪ 'ਚ ਇਹ ਪਹਿਲੀ ਹਿੰਦੀ ਫ਼ਿਲਮ ਹੈ, ਜਿਨ੍ਹਾਂ ਦੇ ਫ਼ਿਲਮੀ ਕਰੀਅਰ ਲਈ ਇੱਕ ਹੋਰ ਅਹਿਮ ਟਰਨਿੰਗ ਪੁਆਇੰਟ ਸਾਬਿਤ ਹੋਣ ਜਾ ਰਹੀ ਹੈ ਇਹ ਫ਼ਿਲਮ, ਜਿਸ ਨੂੰ ਲੈ ਕੇ ਉਹ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਸਲਮਾਨ ਦਾ ਹੁਣ ਇਸ ਗਾਇਕ ਨਾਲ ਪਿਆ ਪੰਗਾ! ਚੇਤਾਵਨੀ ਦਿੰਦਿਆਂ ਕਿਹਾ- 'ਮੈਨੂੰ ਆਉਣਾ ਨਾ ਪਵੇ...'

ਸਾਲ 2012 'ਚ ਰਿਲੀਜ਼ ਹੋਈ 'ਸਨ ਆਫ ਸਰਦਾਰ' ਦੇ ਸੀਕਵਲ ਦੇ ਤੌਰ 'ਤੇ ਸਾਹਮਣੇ ਲਿਆਂਦੀ ਜਾ ਰਹੀ ਇਹ ਫ਼ਿਲਮ, ਜਿਸ ਦੇ ਪਹਿਲੇ ਭਾਗ ਦਾ ਨਿਰਦੇਸ਼ਨ ਅਸ਼ਵਨੀ ਧੀਰ ਵੱਲੋਂ ਕੀਤਾ ਗਿਆ ਸੀ, ਜਦਕਿ ਇਸ ਵਾਰ ਉਨ੍ਹਾਂ ਦੀ ਬਜਾਏ ਵਿਜੇ ਕੁਮਾਰ ਅਰੋੜਾ ਦੇ ਹੱਥ ਇਹ ਕਮਾਂਡ ਸੌਂਪੀ ਗਈ ਹੈ, ਜੋ ਪਹਿਲੀ ਵਾਰ ਅਜੇ ਦੇਵਗਨ ਨਾਲ ਅਪਣੀ ਸ਼ਾਨਦਾਰ ਡਾਇਰੈਕਟੋਰੀਅਲ ਕੈਮਿਸਟਰੀ ਦਾ ਅਹਿਸਾਸ ਦਰਸ਼ਕਾਂ ਨੂੰ ਕਰਵਾਉਣਗੇ। ਹਿੰਦੀ ਸਿਨੇਮਾ ਦੀਆਂ ਅਗਾਮੀ ਬਹੁ-ਚਰਚਿਤ ਫ਼ਿਲਮਾਂ 'ਚ ਸ਼ਾਮਲ ਉਕਤ ਫ਼ਿਲਮ 'ਚ ਰਵੀ ਕਿਸ਼ਨ ਵੀ ਮਹੱਤਵਪੂਰਨ ਭੂਮਿਕਾ ਨਿਭਾਉਣ ਜਾ ਰਹੇ ਹਨ, ਜਿਨ੍ਹਾਂ ਤੋਂ ਇਲਾਵਾ ਅਦਾਕਾਰ ਸੰਜੇ ਦੱਤ ਵੀ ਇਸ ਦਾ ਖ਼ਾਸ ਹਿੱਸਾ ਹੋਣਗੇ, ਹਾਲਾਂਕਿ ਕੁਝ ਵਿਵਾਦਿਤ ਕਾਰਨਾਂ ਦੇ ਚੱਲਦਿਆਂ ਉਨ੍ਹਾਂ ਨੂੰ ਲੰਡਨ ਸ਼ੈਡਿਊਲ 'ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਮਿਲ ਸਕੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


sunita

Content Editor

Related News