ਪਿਤਾ ਯੁਵਰਾਜ ਦੇ ਸੁਰ ''ਚ ਸੁਰ ਮਿਲਾਉਂਦਾ ਨਜ਼ਰ ਆਇਆ ਪੁੱਤਰ ਰੇਦਾਨ, ਦੇਖੋ ਖ਼ੂਬਸੂਰਤ ਵੀਡੀਓ

06/23/2021 9:44:51 AM

ਚੰਡੀਗੜ੍ਹ (ਬਿਊਰੋ)- ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਯੁਵਰਾਜ ਹੰਸ ਗੀਤ ਗਾ ਰਹੇ ਹਨ ਅਤੇ ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਦੇ ਸੁਰ ‘ਚ ਸੁਰ ਮਿਲਾਉਂਦਾ ਵਿਖਾਈ ਦੇ ਰਿਹਾ ਹੈ।


ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਯੁਵਰਾਜ ਹੰਸ ਗਾ ਕੇ ਹੱਟਦੇ ਹਨ ਤਾਂ ਉਸ ਤੋਂ ਬਾਅਦ ਰੇਦਾਨ ਵੀ ਪਿੱਛੇ ਪਿੱਛੇ ਉਸੇ ਤਰ੍ਹਾਂ ਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵੀਡੀਓ ਨੂੰ ਯੁਵਰਾਜ ਹੰਸ ਦੇ ਪ੍ਰਸ਼ੰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਲਗਾਤਾਰ ਇਸ ‘ਤੇ ਆਪਣਾ ਪ੍ਰਤੀਕਿਰਿਆ ਦੇ ਰਹੇ ਹਨ।
ਯੁਵਰਾਜ ਹੰਸ ਨੇ ਇਸ ਨੂੰ ਬੀਤੇ ਦਿਨ ਵਰਲਡ ਮਿਊਜ਼ਿਕ ਡੇ ‘ਤੇ ਸਾਂਝਾ ਕੀਤਾ ਹੈ। ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਪੰਜਾਬੀ ਮਿਊਜ਼ਿਕ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ।


Aarti dhillon

Content Editor

Related News