ਪਿਤਾ ਸੈਫ ਨਾਲ ਯੋਗ ਕਰਦਾ ਨਜ਼ਰ ਆਇਆ ਪੁੱਤਰ ਤੈਮੂਰ, ਅਦਾਕਾਰਾ ਕਰੀਨਾ ਕਪੂਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Tuesday, Jun 22, 2021 - 11:54 AM (IST)

ਪਿਤਾ ਸੈਫ ਨਾਲ ਯੋਗ ਕਰਦਾ ਨਜ਼ਰ ਆਇਆ ਪੁੱਤਰ ਤੈਮੂਰ, ਅਦਾਕਾਰਾ ਕਰੀਨਾ ਕਪੂਰ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਮੁੰਬਈ- ਬਾਲੀਵੁੱਡ ਜਗਤ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਖ਼ਾਨ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਪਿਛਲੇ ਸਾਲ ਹੀ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਡੈਬਿਊ ਕੀਤਾ ਸੀ। ਜਿਸ ਤੋਂ ਬਾਅਦ ਉਹ ਆਪਣੀਆਂ ਅਤੇ ਪਰਿਵਾਰਕ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਦਿਨੀਂ ਇੰਟਰਨੈਸ਼ਨਲ ਯੋਗਾ ਡੇਅ 'ਤੇ ਕਰੀਨਾ ਕੂਪਰ ਖ਼ਾਨ ਨੇ ਆਪਣੀ ਅਤੇ ਆਪਣੇ ਪਤੀ , ਪੁੱਤਰ ਤੈਮੂਰ ਦੀਆਂ ਯੋਗ ਕਰਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

PunjabKesari
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਕੈਪਸ਼ਨ ਵੀ ਲਿਖੀ ਹੈ- Following suit for #InternationalYogaDay is the husband and the son… ਅਸੀਂ ਹਮੇਸ਼ਾ ਇੱਕ ਦੂਜੇ ਨੂੰ ਪ੍ਰੇਰਿਤ ਕਰਦੇ ਹਾਂ ਕਿਉਂਕਿ ਘਰ ਤੋਂ ਹੀ ਸ਼ੁਰੂਆਤ ਹੁੰਦੀ ਹੈ...’ । ਇਹ ਪੋਸਟ ਪ੍ਰਸ਼ੰਸਕਾਂ ਨੂੰ ਖ਼ੂਬ ਪਸੰਦ ਆ ਰਹੀ ਹੈ। ਪੰਜ ਲੱਖ ਤੋਂ ਵੱਧ ਲਾਈਕਸ ਅਤੇ ਵੱਡੀ ਗਿਣਤੀ 'ਚ ਕਮੈਂਟ ਆ ਚੁੱਕੇ ਹਨ।

PunjabKesari

ਇਸ ਤੋਂ ਇਲਾਵਾ ਕਰੀਨਾ ਕਪੂਰ ਖ਼ਾਨ ਨੇ ਆਪਣੀ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਚ ਉਹ ਵੀ ਯੋਗਾ ਕਰਦੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਇਸ ਸਾਲ ਕਰੀਨਾ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਜੇ ਗੱਲ ਕਰੀਏ ਕਰੀਨਾ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਫ਼ਿਲਮ 'ਲਾਲ ਸਿੰਘ ਚੱਡਾ' ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।


author

Aarti dhillon

Content Editor

Related News