B'Day Spl: ਅਦਾਕਾਰਾ ਸੋਨਾਕਸ਼ੀ ਸਿਨਹਾ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨੇ ਖ਼ਾਸ ਅੰਦਾਜ਼ 'ਚ ਕੀਤਾ ਵਿਸ਼

06/02/2024 5:38:42 PM

ਮੁੰਬਈ(ਬਿਊਰੋ)- ਸੰਜੇ ਲੀਲਾ ਭੰਸਾਲੀ ਦੀ ਵੈੱਬ ਸੀਰੀਜ਼ 'ਹੀਰਾਮੰਡੀ' 'ਚ ਆਪਣੀ ਅਦਾਕਾਰੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ 'ਸੋਨਾਕਸ਼ੀ ਸਿਨਹਾ' ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੀ ਹੈ। ਇਸ ਖਾਸ ਮੌਕੇ 'ਤੇ ਸਿਤਾਰੇ ਅਤੇ ਪ੍ਰਸ਼ੰਸਕ ਅਦਾਕਾਰਾ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਸੋਨਾਕਸ਼ੀ ਦੇ ਕਥਿਤ ਬੁਆਏਫ੍ਰੈਂਡ ਜ਼ਹੀਰ ਇਕਬਾਲ ਨੇ ਵੀ ਉਨ੍ਹਾਂ ਨੂੰ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

PunjabKesari
ਦੱਸ ਦਈਏ ਕਿ ਜ਼ਹੀਰ ਇਕਬਾਲ ਨੇ ਸੋਨਾਕਸ਼ੀ ਸਿਨਹਾ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਦੋਵੇਂ ਕਾਫ਼ੀ ਮਸਤੀ ਕਰਦੇ ਨਜ਼ਰ ਆ ਰਹੇ ਹਨ। ਦੋਵਾਂ ਵਿਚਾਲੇ ਪਿਆਰ ਸਾਫ਼ ਨਜ਼ਰ ਆ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਜ਼ਹੀਰ ਨੇ ਲਿਖਿਆ- Happy Birthday Sonzzz..'' ਇਸ ਦੇ ਨਾਲ ਹੀ ਜ਼ਹੀਰ ਨੇ ਰੈੱਡ ਹਾਰਟ ਇਮੋਜ਼ੀ ਵੀ ਪੋਸਟ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਸੋਨਾਕਸ਼ੀ ਅਤੇ ਜ਼ਹੀਰ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ ਪਰ ਹੁਣ ਤੱਕ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਨਹੀਂ ਕੀਤਾ ਹੈ ਪਰ ਕਪਲਜ਼ ਨੂੰ ਪਾਰਟੀਆਂ ਅਤੇ ਇਵੈਂਟਸ 'ਤੇ ਵੀ ਇਕੱਠੇ ਦੇਖਿਆ ਜਾਂਦਾ ਹੈ।

PunjabKesari


Harinder Kaur

Content Editor

Related News