ਸਿੱਧੂ ਮੂਸੇਵਾਲਾ ਦੇ ਘਰ ਦੁਖ ਸਾਂਝਾ ਕਰਨ ਪਹੁੰਚੀ ਅਦਾਕਾਰਾ ਸੋਨਮ ਬਾਜਵਾ

Tuesday, Jun 07, 2022 - 03:12 PM (IST)

ਸਿੱਧੂ ਮੂਸੇਵਾਲਾ ਦੇ ਘਰ ਦੁਖ ਸਾਂਝਾ ਕਰਨ ਪਹੁੰਚੀ ਅਦਾਕਾਰਾ ਸੋਨਮ ਬਾਜਵਾ

ਚੰਡੀਗੜ੍ਹ: ਬੀਤੇ ਦਿਨੀਂ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੀ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਸ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਡੂੰਘਾ ਸਦਮਾ ਦਿੱਤਾ ਹੈ। ਗਾਇਕੀ ਇੰਡਸਟਰੀ ਦੇ ਨਾਲ-ਨਾਲ ਫ਼ਿਲਮੀ ਇੰਡਸਟਰੀ ਦੇ ਕਾਲਾਕਾਰ ਵੀ ਇਸ ਮਾਹੌਲ ਨੂੰ ਦੇਖਦੇ ਹੋਏ ਸਦਮੇ ’ਚ ਹਨ। ਗਾਇਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁਖ ਸਾਂਝਾ ਕਰਨ ਉਨ੍ਹਾਂ ਦੇ ਜਾ ਰਹੇ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ

ਹਾਲ ਹੀ ’ਚ ਪੰਜਾਬੀ ਫ਼ਿਲਮੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੇ ਵੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦੁਖ ਸਾਂਝਾ ਕੀਤਾ । ਸੋਨਮ ਬਾਜਵਾ ਬੀਤੇ ਦਿਨ ਸਿੱਧੂ ਮੂਸੇਵਾਲਾ ਦੀ ਹਵੇਲੀ ’ਚ ਗਈ ਸੀ ਜਿਸ ’ਚ ਉਸ ਨੇ ਉਸ ਦੇ ਮਾਤਾ-ਪਿਤਾ ਨਾਲ ਦੁਖ ਸਾਂਝਾ ਕੀਤਾ ।

PunjabKesari

ਸੋਨਮ ਬਾਜਵਾ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਹੈ,‘‘ਮੇਰੇ ਕੋਲ ਕੋਈ ਸ਼ਬਦ ਨਹੀਂ ਹਨ ਮੈਂ ਬਸ ਉਨ੍ਹਾਂ ਦੇ ਮਾਤਾ-ਪਿਤਾ ਲਈ ਪ੍ਰਾਰਥਨਾ ਕਰਦੀ ਹਾਂ ਅਤੇ  ਮੈਂ ਉਮੀਦ ਕਰਦੀ ਹਾਂ ਕਿ ਪੰਜਾਬ ਦੀ ਮੀਡੀਆ ਹਮੇਸ਼ਾ ਉਨ੍ਹਾਂ ਦਾ ਸਾਥ ਦੇਵੇ। ਇਹ ਪੁੱਛੇ ਜਾਣ ’ਤੇ ਕਿ ਸਿੱਧੂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ ਇਸ ਦਾ ਜਵਾਬ ਦਿੰਦੇ ਸੋਨਮ ਨੇ ਕਿਹਾ ਕਿ ਇਹ ਸਮਾਂ ਸਟੇਟਮੈਂਨਟ ਦੇਣ ਦਾ ਨਹੀਂ ਹੈ। ਇਹ ਗੱਲਬਾਤ ਕਰਦੇ ਸਮੇਂ ਸੋਨਮ ਦੇ ਚਿਹਰੇ ’ਤੇ ਬੇਹੱਦ ਉਦਾਸੀ ਦਿਖਾਈ ਦੇ ਰਹੀ ਸੀ।

ਇਹ ਵੀ ਪੜ੍ਹੋ: ਹਸਪਤਾਲ ਦਾਖ਼ਲ ਹੋਣ ਦੀਆਂ ਅਫਵਾਹਾਂ ’ਤੇ ਬੋਲੇ ਧਰਮਿੰਦਰ, ਕਿਹਾ– ‘ਮੈਂ ਚੁੱਪ ਹਾ, ਬੀਮਾਰ ਨਹੀਂ...’

PunjabKesari

 

 


author

Anuradha

Content Editor

Related News