ਸੋਨਮ ਬਾਜਵਾ ਨੇ ਨਵੇਂ ਫੋਟੋਸ਼ੂਟ ’ਚ ਦਿਖਾਇਆ ਬੋਲਡ ਅੰਦਾਜ਼, ਦੇਖ ਪ੍ਰਸ਼ੰਸਕ ਹੋਏ ਖ਼ੁਸ਼

Sunday, Feb 26, 2023 - 10:38 AM (IST)

ਸੋਨਮ ਬਾਜਵਾ ਨੇ ਨਵੇਂ ਫੋਟੋਸ਼ੂਟ ’ਚ ਦਿਖਾਇਆ ਬੋਲਡ ਅੰਦਾਜ਼, ਦੇਖ ਪ੍ਰਸ਼ੰਸਕ ਹੋਏ ਖ਼ੁਸ਼

ਚੰਡੀਗੜ੍ਹ (ਬਿਊਰੋ)– ਸੋਨਮ ਬਾਜਵਾ ਇਨ੍ਹੀਂ ਦਿਨੀਂ ਬੇਹੱਦ ਰੁੱਝੀ ਹੋਈ ਹੈ। ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਯੂ. ਐੱਸ. ਏ. ਟੂਰ ਦੀਆਂ ਤਿਆਰੀਆਂ ਕਰ ਰਹੀ ਹੈ।

PunjabKesari

ਨਾਲ ਹੀ ਉਸ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਸੋਨਮ ਦੀਆਂ ਇਹ ਤਸਵੀਰਾਂ ਬੀਚ ਕਿਨਾਰੇ ਦੀਆਂ ਹਨ, ਜਿਨ੍ਹਾਂ ’ਚ ਉਹ ਬੇਹੱਦ ਖ਼ੂਬਸੂਰਤ ਵੀ ਲੱਗ ਰਹੀ ਹੈ।

PunjabKesari

ਦੱਸ ਦੇਈਏ ਕਿ ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਲਗਭਗ 1 ਮਿਲੀਅਨ ਲੋਕਾਂ ਵਲੋਂ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਨਾਲ ਹੀ ਸੋਨਮ ਬਾਜਵਾ ਦੀ ਨਵੀਂ ਫ਼ਿਲਮ ਦਾ ਵੀ ਐਲਾਨ ਹੋਇਆ ਹੈ। ਇਸ ਫ਼ਿਲਮ ਦਾ ਨਾਂ ‘ਗੋਡੇ ਗੋਡੇ ਚਾਅ’ ਹੈ, ਜੋ ਸਿਨੇਮਾਘਰਾਂ ’ਚ 24 ਮਈ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News