ਸੋਨਮ ਬਾਜਵਾ ਨੇ ਜੈਕਲੀਨ ਫਰਨਾਡੀਜ਼ ਨਾਲ ਮਸਤੀ ਕਰਦੇ ਦਾ ਵੀਡੀਓ ਕੀਤੀ ਸਾਂਝਾ
Thursday, Oct 17, 2024 - 05:31 AM (IST)
ਵੈੱਬ ਡੈਸਕ- ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਦਾਕਾਰਾਂ ‘ਚ ਆਉਂਦੀ ਹੈ। ਉਸ ਨੇ ਦਿਲਜੀਤ ਦੋਸਾਂਝ ਸਣੇ ਕਈ ਵੱਡੇ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ। ਉਹ ਆਪਣੇ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ ਅਤੇ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਸੋਨਮ ਬਾਜਵਾ ਬੇਸ਼ੱਕ ਆਪਣੇ ਕੰਮਕਾਰ ਨੂੰ ਲੈ ਕੇ ਰੁੱਝੀ ਰਹਿੰਦੀ ਹੈ ਪਰ ਉਹ ਆਪਣੇ ਰੁੱਝੇ ਹੋਏ ਸਮੇਂ ਚੋਂ ਕੁਝ ਸਮਾਂ ਮਸਤੀ ਦੇ ਲਈ ਕੱਢ ਹੀ ਲੈਂਦੀ ਹੈ।
ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਸੋਨਮ ਬਾਜਵਾ ਆਪਣੀਆਂ ਖ਼ਾਸ ਦੋਸਤ ਜੈਕਲੀਨ ਫਰਨਾਡੀਜ਼ ‘ਤੇ ਇੱਕ ਹੋਰ ਦੋਸਤ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਅਦਾਕਾਰਾ ਪਹਾੜੀ ਵਾਦੀਆਂ ਦਾ ਲੁਤਫ ਉਠਾਉਂਦੀ ਦਿਖਾਈ ਦੇ ਰਹੀ ਹੈ। ਉਸ ਦੇ ਨਾਲ ਉਸ ਦਾ ਪਾਲਤੂ ਕੁੱਤਾ ਵੀ ਦਿਖਾਈ ਦੇ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ -ਕਾਇਨਾਤ ਅਰੋੜਾ ਦਾ ਹੋ ਗਿਆ ਬ੍ਰੇਕਅੱਪ, ਕਾਰਨ ਜਾਣ ਹੋ ਜਾਓਗੇ ਹੈਰਾਨ
ਅਦਾਕਾਰਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ।ਉਸ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।