ਆਨੰਦ ਆਹੂਜਾ ਦੀ ਇਸ ਗੱਲ ਕਾਰਨ ਸੋਨਮ ਨੇ ਨਹੀਂ ਰੱਖਿਆ ਵਰਤ, ਕਿਹਾ- ‘ਮੇਰੇ ਪਤੀ ਕਰਵਾ ਚੌਥ ਦੇ ਪ੍ਰਸ਼ੰਸਕ ਨਹੀਂ ਹਨ’

Friday, Oct 14, 2022 - 04:49 PM (IST)

ਆਨੰਦ ਆਹੂਜਾ ਦੀ ਇਸ ਗੱਲ ਕਾਰਨ ਸੋਨਮ ਨੇ ਨਹੀਂ ਰੱਖਿਆ ਵਰਤ, ਕਿਹਾ- ‘ਮੇਰੇ ਪਤੀ ਕਰਵਾ ਚੌਥ ਦੇ ਪ੍ਰਸ਼ੰਸਕ ਨਹੀਂ ਹਨ’

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੇ ਘਰ ਹਾਲ ਹੀ ’ਚ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰਾ ਨੇ ਪੁੱਤਰ ਵਾਯੂ ਨੂੰ ਜਨਮ ਦਿੱਤਾ ਹੈ। ਮਾਂ ਬਣਨ ਤੋਂ ਬਾਅਦ ਸੋਨਮ ਦਾ ਪਹਿਲਾ ਕਰਵਾ ਚੌਥ ਬਹੁਤ ਖ਼ਾਸ ਸੀ। ਸੋਨਮ ਨੇ ਹਾਲ ਹੀ ’ਚ ਕਰਵਾ ਚੌਥ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਇਹ ਵੀ ਪੜ੍ਹੋ : ਰਿਤਿਕ ਰੋਸ਼ਨ ਨੇ ਲੰਡਨ ਤੋਂ ਛੁੱਟੀਆਂ ਦੀ ਤਸਵੀਰ ਕੀਤੀ ਸਾਂਝੀ, ਗਰਲਫ੍ਰੈਂਡ ਸਬਾ ਨੂੰ ਦੇਖ ਯੂਜ਼ਰਸ ਨੇ ਉਡਾਇਆ ਮਜ਼ਾਕ

ਤਸਵੀਰਾਂ ਸਾਂਝੀਆਂ ਕਰਦਿਆਂ ਅਦਾਕਾਰਾ ਨੇ ਆਪਣੇ ਪਤੀ ਬਾਰੇ ਕਰਵਾਚੌਥ ਨੂੰ ਲੈ ਕੇ ਗੱਲ ਸਾਂਝੀ ਕੀਤੀ ਹੈ।

PunjabKesari

ਅਦਾਕਾਰਾ ਨੇ ਲਿਖਿਆ ਕਿ ‘ਮੇਰੇ ਪਤੀ ਕਰਵਾ ਚੌਥ ਦੇ ਪ੍ਰਸ਼ੰਸਕ ਨਹੀਂ ਹਨ। ਇਸੇ ਲਈ ਮੈਂ ਕਦੇ ਵਰਤ ਨਹੀਂ ਰੱਖਿਆ! ਪਰ ਅਸੀਂ ਦੋਵੇਂ ਮੰਨਦੇ ਹਾਂ ਕਿ ਕੋਈ ਵੀ ਤਿਉਹਾਰ ਹੋਵੇ ਜਾਂ ਪਰੰਪਰਾ, ਇਹ ਪਰਿਵਾਰ ਅਤੇ ਦੋਸਤਾਂ ਨੂੰ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮੈਨੂੰ ਬਹੁਤ ਪਸੰਦ ਹੈ ਕਿ ਮੇਰੀ ਮਾਂ ਇਸ ਵਰਤ ਨੂੰ ਬਹੁਤ ਪਿਆਰ ਨਾਲ ਮਨਾਉਂਦੀ ਹੈ ਅਤੇ ਮੈਂ ਵੀ ਇਸ ਪਰੰਪਰਾ ਦਾ ਹਿੱਸਾ ਬਣ ਰਹੀ ਹਾਂ। ਕਰਵਾ ਚੌਥ ਦੀਆਂ ਸਭ ਨੂੰ ਮੁਬਾਰਕਾਂ।’ 

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਤਸਵੀਰਾਂ ’ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਗ੍ਰੀਨ ਅਤੇ ਰੈੱਡ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ।ਇਸ ਦੇ ਨਾਲ ਸੋਨਮ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਹਰ ਕੋਈ ਅਦਾਕਾਰਾ ਦੀਆਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਕਰਨ ਔਜਲਾ ਨੇ ਮੰਗੇਤਰ ਪਲਕ ਨੂੰ ਜਨਮਦਿਨ ਦੀ ਦਿੱਤੀ ਵਧਾਈ, ਇੰਸਟਾ ਸਟੋਰੀ ਸਾਂਝੀ ਕਰਕੇ ਕਹੀ ਇਹ ਗੱਲ

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 20 ਅਗਸਤ ਨੂੰ ਸੋਨਮ ਅਤੇ ਆਨੰਦ ਆਹੂਜਾ ਨੇ ਪਹਿਲੇ ਪੁੱਤਰ ਵਾਯੂ ਕਪੂਰ ਆਹੂਜਾ ਦਾ ਸਵਾਗਤ ਕੀਤਾ ਹੈ। ਅਦਾਕਾਰਾ ਦੇ ਪੁੱਤਰ ਦੀ ਪਹਿਲੀ ਝਲਕ ਦੇਖਣ ਲਈ ਪ੍ਰਸ਼ੰਸਕ ਅਜੇ ਵੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

PunjabKesari


author

Shivani Bassan

Content Editor

Related News