ਸੋਨਮ ਕਪੂਰ ਦੇ ਪਤੀ ਆਨੰਦ ਨੇ ਸਾਂਝੀ ਕੀਤੀ ਤਸਵੀਰ, ਆਖੀ ਆਪਣੇ ਦਿਲ ਦੀ ਗੱਲ

06/07/2022 11:41:09 AM

ਮੁੰਬਈ- ਅਦਾਕਾਰਾ ਸੋਨਮ ਕਪੂਰ ਬਹੁਤ ਜਲਦ ਮਾਂ ਬਣਨ ਵਾਲੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਪਤੀ ਆਨੰਦ ਆਹੂਜਾ ਦੇ ਨਾਲ 'ਬੇਬੀਮੂਨ' ਦਾ ਆਨੰਦ ਲੈ ਰਹੀ ਹੈ। ਜੋੜਾ ਬੇਬੀਮੂਨ ਛੁੱਟੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰ ਰਿਹਾ ਹੈ। ਹਾਲ ਹੀ 'ਚ ਆਨੰਦ ਨੇ ਸੋਨਮ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। 

PunjabKesari
ਤਸਵੀਰਾਂ 'ਚ ਸੋਨਮ ਵ੍ਹਾਈਟ ਸ਼ਰਟ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ, ਖੁੱਲ੍ਹੇ ਵਾਲ ਅਤੇ ਬਲੈਕ ਸ਼ੇਡਸ ਨਾਲ ਅਦਾਕਾਰਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁਕ 'ਚ ਅਦਾਕਾਰਾ ਕੂਲ ਲੱਗ ਰਹੀ ਹੈ। ਉਧਰ ਆਨੰਦ ਵ੍ਹਾਈਟ ਟੀ-ਸ਼ਰਟ ਅਤੇ ਗ੍ਰੀਨ ਸ਼ਰਟ 'ਚ ਹੈਂਡਸਮ ਲੱਗ ਰਹੇ ਹਨ। ਦੋਵੇਂ ਸੈਲਫੀ ਲੈ ਰਹੇ ਹਨ ਅਤੇ ਕਾਫੀ ਖੁਸ਼ ਦਿਖਾਈ ਦੇ ਰਹੇ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਆਨੰਦ ਨੇ ਲਿਖਿਆ-'ਸਾਡੇ ਅਗਲੇ ਚੈਪਟਰ ਦੇ ਲਈ ਹਮੇਸ਼ਾ ਦੀ ਤਰ੍ਹਾਂ ਉਤਸ਼ਾਹਿਤ ਅਤੇ ਤਿਆਰ...ਹੁਣ ਤੱਕ ਦੀ ਸਭ ਤੋਂ ਚੰਗੀ ਗਰਭਵਤੀ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਦੱਸ ਦੇਈਏ ਕਿ ਸੋਨਮ ਨੇ ਸਾਲ 2018 'ਚ ਆਨੰਦ ਨਾਲ ਵਿਆਹ ਕੀਤਾ ਸੀ। ਇਸ ਤੋਂ ਪਹਿਲੇ ਦੋਵਾਂ ਨੇ ਕਾਫੀ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕੀਤੀ। ਦੋਵੇਂ ਇਕੱਠੇ ਕਾਫੀ ਖੁਸ਼ ਹਨ। ਹੁਣ ਜੋੜਾ ਆਪਣੇ ਬੱਚੇ ਦੇ ਸਵਾਗਤ ਦੀ ਤਿਆਰੀ ਕਰ ਰਿਹਾ ਹੈ।


Aarti dhillon

Content Editor

Related News