ਕੈਮਰੇ ਦਾ ਸਾਹਮਣਾ ਕਰਨ ਲਈ ਬਹੁਤ ਉਤਸ਼ਾਹਿਤ ਹਾਂ : ਸੋਨਮ ਕਪੂਰ

Tuesday, Sep 03, 2024 - 12:14 PM (IST)

ਮੁੰਬਈ (ਬਿਊਰੋ) - ਬਾਲੀਵੁੱਡ ਸਟਾਰ ਸੋਨਮ ਕਪੂਰ ਅਗਲੇ ਸਾਲ ਦੀ ਸ਼ੁਰੂਆਤ ’ਚ ਆਪਣੀ ਪ੍ਰੈਗਨੈਂਸੀ ਤੋਂ ਬਾਅਦ ਆਪਣੇ ਪਹਿਲੇ ਪ੍ਰਾਜੈਕਟ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਇਕ ਗਲੋਬਲ ਪਲੇਟਫਾਰਮ ’ਤੇ ਇਕ ਸਟ੍ਰੀਮਿੰਗ ਪ੍ਰਾਜੈਕਟ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ

ਸੋਨਮ ਨੇ ਪੁਸ਼ਟੀ ਕੀਤੀ, “ਮੈਂ ਆਪਣੀ ਪ੍ਰੈਗਨੈਂਸੀ ਤੋਂ ਬਾਅਦ ਫਿਰ ਕੈਮਰੇ ਦਾ ਸਾਹਮਣਾ ਕਰਨ ਲਈ ਬਹੁਤ ਉਤਸ਼ਾਹਿਤ ਹਾਂ। ਮੈਨੂੰ ਇਕ ਐਕਟਰ ਹੋਣਾ ਅਤੇ ਪੇਸ਼ੇ ਰਾਹੀਂ ਦਿਲਚਸਪ ਕਿਰਦਾਰਾਂ ਨੂੰ ਜਿਉਣਾ ਪਸੰਦ ਹੈ। ਮੈਨੂੰ ਵੱਖ-ਵੱਖ ਕਿਰਦਾਰ ਨਿਭਾਉਣੇ ਪਸੰਦ ਹਨ। ਮੈਂ ਆਪਣੇ ਅਗਲੇ ਪ੍ਰਾਜੈਕਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹਾਂ।”

ਇਹ ਖ਼ਬਰ ਵੀ ਪੜ੍ਹੋ -  ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ

ਸੋਨਮ ਨੇ ਕਿਹਾ, ‘‘ਮੈਂ ਅਗਲੇ ਸਾਲ ਦੀ ਸ਼ੁਰੂਆਤ ’ਚ ਸੈੱਟ ’ਤੇ ਵਾਪਸੀ ਕਰਾਂਗੀ। ਇਸ ਪ੍ਰਾਜੈਕਟ ਦੇ ਵੇਰਵਿਆਂ ਨੂੰ ਅਜੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਇਸ ਲਈ ਮੈਂ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕਦੀ। ਇਹ ਇਕ ਵੱਡਾ ਪ੍ਰਾਜੈਕਟ ਹੈ। ਮੈਂ ਹੁਣ ਬੱਸ ਇੰਨਾ ਹੀ ਕਹਿ ਸਕਦੀ ਹਾਂ।”

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News