ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ ‘ਕਿੱਥੇ ਤੁਰ ਗਿਆ ਯਾਰਾ’ ਅੱਜ ਹੋਵੇਗਾ ਰਿਲੀਜ਼

Friday, Jul 26, 2024 - 10:44 AM (IST)

ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ ‘ਕਿੱਥੇ ਤੁਰ ਗਿਆ ਯਾਰਾ’ ਅੱਜ ਹੋਵੇਗਾ ਰਿਲੀਜ਼

ਚੰਡੀਗੜ੍ਹ (ਅੰਕੁਰ)- ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦੇਣ ਲਈ ਗੀਤ ‘ਕਿੱਥੇ ਤੁਰ ਗਿਆ ਯਾਰਾ’ ਰਿਲੀਜ਼ ਕੀਤਾ ਜਾਵੇਗਾ। ਇਹ ਸਮਾਗਮ ਅੱਜ 26 ਜੁਲਾਈ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਲਾ ਭਵਨ ਵਿਖੇ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ -ਇਸ ਅਮਰੀਕੀ ਰੈਪਰ ਨਾਲ ਧਮਾਕਾ ਕਰਨਗੇ ਪੰਜਾਬੀਆਂ ਦੀ ਸ਼ਾਨ ਦਿਲਜੀਤ ਦੋਸਾਂਝ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੇ ਨਾਲ ਕਈ ਉੱਘੀਆਂ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ। ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਪਦਮ ਸ਼੍ਰੀ ਐਵਾਰਡੀ ਹੰਸਰਾਜ ਹੰਸ, ਗੁਰਪ੍ਰੀਤ ਸਿੰਘ ਘੁੱਗੀ, ਗੁੱਗੂ ਗਿੱਲ, ਕਰਮਜੀਤ ਅਨਮੋਲ, ਪਾਲੀ ਦੇਤਵਾਲੀਆ, ਯੁਵਰਾਜ ਹੰਸ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਵਿਸ਼ੇਸ਼ ਮਹਿਮਾਨਾਂ ’ਚ ਸ਼ਾਮਲ ਹੋਣਗੇ। ਇਸ ਸਮਾਰੋਹ ’ਚ ਹਰਪ੍ਰੀਤ ਸੇਖੋਂ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ, ਬੌਬੀ ਬਾਜਵਾ ਸਮੇਤ ਨਾਮਵਰ ਫਿਲਮੀ ਹਸਤੀਆਂ ਵੀ ਸ਼ਿਰਕਤ ਕਰਨਗੀਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News