ਰਣਬੀਰ-ਆਲੀਆ ਦੇ ਵਿਆਹ ''ਤੇ ਮਾਂ ਸੋਨੀ ਰਾਜ਼ਦਾਨ ਨੇ ਆਖੀ ਇਹ ਗੱਲ, ਵਧੀ ਲੋਕਾਂ ''ਚ ਉਤਸੁਕਤਾ
Friday, Oct 29, 2021 - 12:41 PM (IST)
ਮੁੰਬਈ (ਬਿਊਰੋ) : ਖ਼ਬਰ ਹੈ ਕਿ ਬਾਲੀਵੁੱਡ ਦੀ ਸਭ ਤੋਂ ਪਿਆਰੀ ਜੋੜੀ ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਅਸੀਂ ਪਹਿਲਾਂ ਹੀ ਕਈ ਵਾਰ ਦੋਵਾਂ ਦੀ ਬਾਉਂਡਿੰਗ ਵੇਖ ਚੁੱਕੇ ਹਾਂ ਅਤੇ ਹੁਣ ਦੋਵਾਂ ਦੇ ਫੈਨਜ਼ ਨੂੰ ਇਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਸਭ ਦੌਰਾਨ ਇੱਕ ਵਾਰ ਫਿਰ ਤੋਂ ਮੀਡੀਆ 'ਤੇ ਖ਼ਬਰਾਂ ਆ ਰਹੀਆਂ ਹਨ ਕਿ ਰਣਬੀਰ ਕਪੂਰ ਤੇ ਆਲੀਆ ਭੱਟ ਦਸੰਬਰ 'ਚ ਵਿਆਹ ਕਰਨ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੋਵਾਂ ਨੇ ਆਪਣੀਆਂ-ਆਪਣੀਆਂ ਫ਼ਿਲਮਾਂ ਦੀਆਂ ਤਰੀਕਾਂ ਵੀ ਬਦਲ ਦਿੱਤੀਆਂ ਹਨ। ਉੱਥੇ ਹੀ ਇਸ ਖ਼ਬਰ ਦੇ ਆਉਣ ਤੋਂ ਬਾਅਦ ਹੁਣ ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਨੇ ਇਸ ਬਾਰੇ ਇੱਕ ਨਵਾਂ ਅਪਡੇਟ ਦਿੱਤਾ ਹੈ।
ਜਾਣੋ ਦੋਵਾਂ ਦੇ ਵਿਆਹ 'ਤੇ ਕੀ ਕਿਹਾ ਸੋਨੀ ਰਾਜ਼ਦਾਨ ਨੇ?
ਦਸੰਬਰ 'ਚ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਖਬਰਾਂ ਤੋਂ ਬਾਅਦ ਸੋਨੀ ਰਾਜ਼ਦਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇੱਕ ਇੰਟਰਵਿਊ 'ਚ ਉਸ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਵਿਆਹ ਕਦੋਂ ਹੋਣ ਵਾਲਾ ਹੈ ਅਤੇ ਉਹ ਇਸ ਬਾਰੇ ਜਾਣਨ ਲਈ ਬਹੁਤ ਉਤਸੁਕ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਅਜੇ ਕਾਫ਼ੀ ਸਮਾਂ ਹੈ। ਇਹ ਭਵਿੱਖ 'ਚ ਵਾਪਰਨਾ ਹੈ ਪਰ ਉਸ ਨੂੰ ਨਹੀਂ ਪਤਾ ਕਿ ਕਦੋਂ।
ਦੋਵੇਂ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ
ਦੱਸ ਦੇਈਏ ਕਿ ਰਣਬੀਰ ਅਤੇ ਆਲੀਆ ਪਿਛਲੇ 3 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ 'ਚ ਰਣਬੀਰ ਕਪੂਰ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਨੇ ਆਪਣੇ ਪਿਆਰ ਦਾ ਅਧਿਕਾਰਕ ਐਲਾਨ ਵੀ ਕੀਤਾ ਸੀ। ਆਲੀਆ ਨੇ ਰਣਬੀਰ ਨਾਲ ਸੂਰਜ ਡੁੱਬਣ ਦੀ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਇੱਕ ਟਿੱਲੇ 'ਤੇ ਆਰਾਮ ਕਰਦੇ ਨਜ਼ਰ ਆਏ।
ਕਾਫੀ ਸਮੇਂ ਤੋਂ ਖ਼ਬਰਾਂ ਆ ਰਹੀਆਂ ਸੀ ਕਿ ਦੋਵੇਂ ਇਸ ਸਾਲ ਵਿਆਹ ਦੇ ਬੰਧਨ 'ਚ ਬੱਝ ਜਾਣਗੇ ਪਰ ਅਜਿਹਾ ਕਦੋਂ ਹੋਵੇਗਾ, ਇਸ ਬਾਰੇ ਸਿਰਫ਼ ਕਿਆਸ ਲਾਏ ਜਾ ਰਹੇ ਹਨ। ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇ ਵਿਆਹ ਦੀ ਤਰੀਕ ਦਸੰਬਰ 'ਚ ਤੈਅ ਹੋ ਚੁੱਕੀ ਹੈ ਅਤੇ ਜਲਦ ਹੀ ਕਪੂਰ ਪਰਿਵਾਰ ਵੱਲੋਂ ਇਸ ਦਾ ਐਲਾਨ ਵੀ ਕੀਤਾ ਜਾਵੇਗਾ। ਵਿਆਹ ਦੀ ਖ਼ਾਤਰ ਰਣਬੀਰ ਨੇ ਆਪਣੀ ਫ਼ਿਲਮ ਦੀ ਸ਼ੂਟਿੰਗ ਦਾ ਸ਼ੈਡਿਊਲ ਵੀ ਸ਼ਿਫਟ ਕਰ ਲਿਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।