ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਹੱਕ 'ਚ ਆਈ ਸੋਨੀਆ ਮਾਨ

06/07/2024 10:54:44 AM

ਚੰਡੀਗੜ੍ਹ (ਬਿਊਰੋ): ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ.ਆਈ.ਐੱਸ.ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੇ ਦੌਰਾਨ ਥੱਪੜ ਮਾਰ ਦਿੱਤਾ। ਘਟਨਾ ਦੇ ਬਾਅਦ ਵੱਖ-ਵੱਖ ਲੋਕਾਂ ਵੱਲੋਂ ਇਸ 'ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਹੁਣ ਸੋਨੀਆ ਮਾਨ ਕੁਲਵਿੰਦਰ ਕੌਰ ਦੇ ਹੱਕ ਵਿਚ ਅੱਗੇ ਆਏ ਹਨ ਤੇ ਉਸ ਦਾ ਸਮਰਥਨ ਕੀਤਾ ਹੈ।

 

 
 
 
 
 
 
 
 
 
 
 
 
 
 
 
 

A post shared by Dr Sonia Mann (@soniamann01)

ਸਮਰਥਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਕੁਲਵਿੰਦਰ ਕੌਰ ਨੇ ਚੰਗਾ ਕੀਤਾ ਕਿਉਂਕਿ ਕੰਗਣਾ ਨੇ ਕਿਸਾਨ ਅੰਦੋਲਨ 'ਚ ਵੀ ਸਾਨੂੰ 100-100 ਰੁਪਏ ਲੈਣ ਵਾਲੀਆਂ ਬੀਬੀਆਂ ਦੱਸਿਆ ਸੀ। ਸਾਡੇ ਬਜ਼ੁਰਗਾਂ ਨੂੰ ਗਲਤ ਕਿਹਾ ਸੀ। ਕੋਈ ਵੀ ਆਪਣੇ ਬਜ਼ੁਰਗਾਂ ਬਾਰੇ ਗਲਤ ਸ਼ਬਦਾਵਲੀ ਨਹੀਂ ਸੁਣ ਸਕਦਾ ਤੇ ਮੈਂ ਕੁਲਵਿੰਦਰ ਕੌਰ ਦੀ ਜਗ੍ਹਾ ਹੁੰਦੀ ਤਾਂ ਮੈਂ ਵੀ ਉਸ ਦੇ ਥੱਪੜ ਹੀ ਮਾਰਨਾ ਸੀ। ਅਦਾਕਾਰਾ ਨੇ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਕੁਲਵਿੰਦਰ ਕੌਰ ਦਾ ਸਮਰਥਨ ਕਰਨਾ ਚਾਹੀਦਾ ਹੈ ਤੇ ਕੰਗਣਾ 'ਤੇ ਮਾਨਹਾਣੀ ਦਾ ਕੇਸ ਕਰਨਾ ਚਾਹੀਦਾ ਹੈ। 


sunita

Content Editor

Related News