‘ਆਪ’ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿਚਾਲੇ ਸੋਨੀਆ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

2021-09-25T17:52:53.94

ਚੰਡੀਗੜ੍ਹ (ਬਿਊਰੋ)– ਪਿਛਲੇ ਕੁਝ ਦਿਨਾਂ ਤੋਂ ਇਹ ਅਫਵਾਹਾਂ ਕਾਫੀ ਤੇਜ਼ੀ ਨਾਲ ਫੈਲ ਰਹੀਆਂ ਹਨ ਕਿ ਪੰਜਾਬੀ ਮਾਡਲ ਤੇ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਰਹੀ ਹੈ। ਇਨ੍ਹਾਂ ਅਫਵਾਹਾਂ ’ਤੇ ਹੁਣ ਸੋਨੀਆ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਸੋਨੀਆ ਮਾਨ ਨੇ ‘ਆਪ’ ’ਚ ਸ਼ਾਮਲ ਹੋਣ ਦੀਆਂ ਅਫਵਾਹਾਂ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਸੋਨੀਆ ਮਾਨ ਨੇ ਕਿਹਾ ਕਿ ਉਸ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਇਹ ਝੂਠੀਆਂ ਅਫਵਾਹਾਂ ਹਨ। ਅਜੇ ਉਸ ਦਾ ਪੂਰਾ ਧਿਆਨ ਕਿਸਾਨੀ ਮੋਰਚਾ ਜਿੱਤਣ ’ਤੇ ਹੈ। ਕਿਸਾਨੀ ਮੋਰਚਾ ਜਿੱਤਣ ਤੋਂ ਬਾਅਦ ਉਹ ਆਪਣੀਆਂ ਫ਼ਿਲਮਾਂ ਦਾ ਕੰਮ ਪੂਰਾ ਕਰਨਾ ਚਾਹੁੰਦੀ ਹੈ। ਉਸ ਤੋਂ ਬਾਅਦ ਹੀ ਉਹ ਫ਼ੈਸਲਾ ਲਵੇਗੀ ਕਿ ਉਸ ਨੇ ਰਾਜਨੀਤੀ ’ਚ ਆਉਣਾ ਹੈ ਜਾਂ ਨਹੀਂ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਤਸਕਰ ਨਾਲ ਤਸਵੀਰ ਨੂੰ ਲੈ ਕੇ ਪਰਚੇ ਦਰਜ ਕਰਵਾਉਣ ਵਾਲਿਆਂ ’ਤੇ ਭੜਕੇ ਰਣਜੀਤ ਬਾਵਾ

ਦੱਸ ਦੇਈਏ ਕਿ ਸੋਨੀਆ ਮਾਨ ਕਿਸਾਨੀ ਮੋਰਚੇ ਨਾਲ ਸ਼ੁਰੂਆਤ ਤੋਂ ਹੀ ਜੁੜੀ ਹੋਈ ਹੈ। ਕਿਸਾਨੀ ਮੋਰਚੇ ਦੇ ਚਲਦਿਆਂ ਸੋਨੀਆ ਮਾਨ ’ਤੇ ਪਰਚੇ ਵੀ ਦਰਜ ਹੋਏ ਹਨ। ਇਸ ਦੇ ਬਾਵਜੂਦ ਉਸ ਦੇ ਹੌਸਲੇ ਬੁਲੰਦ ਹਨ।

ਕਿਸਾਨੀ ਮੋਰਚੇ ਦੇ ਚਲਦਿਆਂ ਸੋਨੀਆ ਮਾਨ ਨੇ ਆਪਣੇ ਗੀਤਾਂ ਤੇ ਫ਼ਿਲਮਾਂ ਵਾਲੇ ਕੰਮ ਵੱਲ ਧਿਆਨ ਦੇਣਾ ਵੀ ਘੱਟ ਕਰ ਦਿੱਤਾ ਹੈ। ਫਿਲਹਾਲ ਉਸ ਦਾ ਮਕਸਦ ਕਿਸਾਨੀ ਮੋਰਚਾ ਜਿੱਤਣਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Rahul Singh

Content Editor

Related News