ਸੋਨੂੰ ਸੂਦ ਨੇ ਝਾੜੂ ਲਗਾਉਣ ਦੀ ਦੱਸੀ ਨਵੀਂ ਤਕਨੀਕ, ਵੀਡੀਓ ਹੋ ਰਹੀ ਹੈ ਵਾਇਰਲ

Friday, Aug 13, 2021 - 02:15 PM (IST)

ਸੋਨੂੰ ਸੂਦ ਨੇ ਝਾੜੂ ਲਗਾਉਣ ਦੀ ਦੱਸੀ ਨਵੀਂ ਤਕਨੀਕ, ਵੀਡੀਓ ਹੋ ਰਹੀ ਹੈ ਵਾਇਰਲ

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਸੋਨੂੰ ਸੂਦ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸੋਨੂੰ ਸੂਦ ਕਸ਼ਮੀਰ ‘ਚ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਸੋਨੂੰ ਸੂਦ ਚਿਨਾਰ ਦੇ ਪੱਤੇ ਚੁੱਕਦੇ ਹੋਏ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 
 

A post shared by Voompla (@voompla)


ਸੋਨੂੰ ਸੂਦ ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਇਸ ਤਕਨੀਕ ਦਾ ਇਸਤੇਮਾਲ ਇੰਜੀਨੀਅਰਿੰਗ ‘ਚ ਕਰਦੇ ਸਨ ਪਰ ਅਸਲ ‘ਚ ਉਨ੍ਹਾਂ ਨੇ ਹੁਣ ਇਸ ਤਕਨੀਕ ਦਾ ਇਸਤੇਮਾਲ ਕੀਤਾ ਹੈ। ਇਸ ਦੇ ਨਾਲ ਹੀ ਸੋਨੂੰ ਸੂਦ ਦੇ ਨਾਲ ਉੱਥੋਂ ਦੇ ਸਫਾਈ ਮੁਲਾਜ਼ਮ ਵੀ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ।

लॉकडाउन में बन कर आए थे 'मसीहा', जानिए अब कितनी संपत्ति के मालिक हैं  अभिनेता सोनू सूद - NamanBharat
ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਅਲਤਾਫ ਰਾਜਾ ਦੇ ਗਾਣੇ ਦੇ ਰੀਮੇਕ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਸੁਨੰਦਾ ਸ਼ਰਮਾ ਦੇ ਨਾਲ ਵੀ ਉਹ ਇੱਕ ਗੀਤ ‘ਚ ਨਜ਼ਰ ਆ ਚੁੱਕੇ ਹਨ।

Swachh Bharat Surakshit Bharat: Sonu Sood follows Salman Khan's footsteps,  takes to cleaning personally to set an example | IWMBuzz
ਸੋਨੂੰ ਸੂਦ ਲੋਕਾਂ ਦੇ ਲਈ ਫਰਿਸ਼ਤਾ ਬਣ ਚੁੱਕੇ ਹਨ ਅਤੇ ਲਾਕਡਾਊਨ ਦੌਰਾਨ ਉਨ੍ਹਾਂ ਨੇ ਦਿਲ ਖੋਲ੍ਹ ਕੇ ਲੋਕਾਂ ਦੀ ਮਦਦ ਕੀਤੀ ਅਤੇ ਲਗਾਤਾਰ ਕਰਦੇ ਆ ਰਹੇ ਹਨ। ਸੋਨੂੰ ਸੂਦ ਨੇ ਕੋਰੋਨਾ ਕਾਲ ਦੀ ਦੂਜੀ ਲਹਿਰ ‘ਚ ਲੋਕਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਲਈ ਵੀ ਹਰ ਸੰਭਵ ਕੋਸ਼ਿਸ਼ ਕੀਤੀ ਸੀ।  


author

Aarti dhillon

Content Editor

Related News